ਭਾਰਤ ਦੇ ਦਾਅਵੇ ਨੂੰ ਪਾਕਿ ਨੇ ਕੀਤਾ ਖਾਰਜ

Pakistan-Flagਕਿਹਾ, ਪਠਾਨਕੋਟ ਹਮਲੇ ‘ਚ ਮਸੂਦ ਦਾ ਹੱਥ ਨਹੀਂ
ਕਰਾਚੀ : ਪਠਾਨਕੋਟ ਏਅਰਬੇਸ ਉੱਤੇ ਹੋਏ ਅੱਤਵਾਦੀ ਹਮਲੇ ਦੀ ਜਾਂਚ ਕਰ ਰਹੀ ਪਾਕਿਸਤਾਨ ਸੁਰੱਖਿਆ ਟੀਮ ਨੂੰ ਹਮਲੇ ਵਿੱਚ ਜੈਸ਼-ਏ-ਮੁਹੰਮਦ ਦੇ ਮੁਖੀ ਮੌਲਾਨਾ ਮਸੂਦ ਅਜ਼ਹਰ ਦੇ ਸ਼ਾਮਲ ਹੋਣ ਸਬੰਧੀ ਕੋਈ ਠੋਸ ਸਬੂਤ ਨਹੀਂ ਮਿਲਿਆ। ਪਾਕਿ ਮੀਡੀਆ ਵਿਚ ਆਈ ਰਿਪੋਰਟ ਅਨੁਸਾਰ ਪਾਕਿ ਦੇ ਅਧਿਕਾਰੀਆਂ ਨੇ ਭਾਰਤ ਨੂੰ ਦੱਸ ਦਿੱਤਾ ਹੈ ਕਿ ਪਠਾਨਕੋਟ ਹਮਲੇ ਵਿਚ ਮਸੂਦ ਅਜ਼ਹਰ ਦਾ ਕੋਈ ਹੱਥ ਨਹੀਂ ਹੈ ਅਤੇ ਇਸ ਸਬੰਧੀ ਕੋਈ ਵੀ ਸਬੂਤ ਸਾਡੇ ਕੋਲ ਨਹੀਂ ਹੈ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਹਮਲੇ ਦੀ ਜਾਂਚ ਲਈ 6 ਮੈਂਬਰੀ ਟੀਮ ਦਾ ਗਠਨ ਕੀਤਾ ਹੋਇਆ ਹੈ। ਭਾਰਤ ਵੱਲੋਂ ਹਮਲੇ ਵਿੱਚ ਜੈਸ਼-ਏ-ਮੁਹੰਮਦ ਦਾ ਹੱਥ ਹੋਣ ਸਬੰਧੀ ਸਬੂਤ ਪਾਕਿਸਤਾਨ ਨੂੰ ਸੌਂਪੇ ਗਏ ਸਨ। ਭਾਰਤ ਦਾ ਕਹਿਣਾ ਹੈ ਕਿ ਮੌਲਾਨਾ ਮਸੂਦ ਅਜ਼ਹਰ ਨੇ ਏਅਰਬੇਸ ਉੱਤੇ ਹਮਲਾ ਕਰਵਾਇਆ ਸੀ। ਭਾਰਤ ਵੱਲੋਂ ਸੌਂਪੇ ਗਏ ਸਬੂਤ ਤੋਂ ਬਾਅਦ ਪਾਕਿਸਤਾਨ ਵਿੱਚ ਜੈਸ਼-ਏ-ਮੁਹੰਮਦ ਦੇ ਹੈੱਡਕੁਆਰਟਰ ਨੂੰ ਸੀਲ ਕਰ ਦਿੱਤਾ ਗਿਆ ਸੀ ਤੇ ਸੰਗਠਨ ਦੇ ਕਈ ਆਗੂਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਵੀ ਕੀਤਾ ਸੀ।

LEAVE A REPLY