ਰਾਸ਼ਟਰਪਤੀ ਭਲਕੇ ਕਰਨਗੇ ਰਾਜਪਾਲਾਂ ਦੇ ਦੋ ਰੋਜ਼ਾ ਸੰਮੇਲਨ ਦੀ ਪ੍ਰਧਾਨਗੀ

2ਨਵੀਂ ਦਿੱਲੀ : ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਰਾਸ਼ਟਰਪਤੀ 9 ਅਤੇ 10 ਫਰਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ ਦੇਸ਼ ਦੇ ਰਾਜਪਾਲਾਂ ਦੇ ਦੋ ਰੋਜ਼ਾ ਸੰਮੇਲਨ ਦੀ ਪ੍ਰਧਾਨਗੀ ਕਰਨਗੇ।
ਰਾਜਪਾਲਾਂ ਦੇ ਇਸ ਦੋ ਰੋਜ਼ਾ ਸੰਮੇਲਨ ਵਿੱਚ 23 ਰਾਜਪਾਲ ਅਤੇ ਰਾਜਾਂ ਅਤੇ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਦੇ ਉਪ ਰਾਜਪਾਲ ਹਿੱਸਾ ਲੈਣਗੇ। ਇਸ ਸੰਮੇਲਨ ਵਿੱਚ ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ, ਵਿਦੇਸ਼ ਮੰਤਰੀ, ਕੇਂਦਰੀ ਵਿੱਤ ਮੰਤਰੀ, ਕੇਂਦਰੀ ਸ਼ਹਿਰੀ ਵਿਕਾਸ ਮੰਤਰੀ , ਰੱਖਿਆ ਮੰਤਰੀ, ਕਿਰਤ ਅਤੇ ਰੁਜ਼ਗਾਰ ਮੰਤਰੀ, ਹੁਨਰ ਵਿਕਾਸ ਅਤੇ ਉਦਮਾਂ ਬਾਰੇ ਰਾਜ ਮੰਤਰੀ, ਪੂਰਬ-ਉੱਤਰ ਵਿਕਾਸ ਰਾਜ ਮੰਤਰੀ, ਵਣਜ ਅਤੇ ਉਦਯੋਗ ਰਾਜ ਮੰਤਰੀ, ਨੀਤੀ ਆਯੋਗ ਦੇ ਮੁਖੀ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਹਿੱਸਾ ਲੈਣਗੇ।
ਸੰਮੇਲਨ ਵਿੱਚ ਅੰਦਰੂਨੀ ਅਤੇ ਬਾਹਰੀ ਸੁਰੱਖਿਆ, ਨੌਜਵਾਨਾਂ ਲਈ ਰੁਜ਼ਗਾਰ ਸਿਰਜਣ, ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ, ਉਚੇਰੀ ਸਿੱਖਿਆ, ਮੇਕ ਇਨ ਇੰਡੀਆ ਅਤੇ ਐਕਟ ਈਸਟ ਪਾਲਿਸੀ ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

LEAVE A REPLY