ਚੰਡੀਗੜ੍ਹ 28 ਫਰਵਰੀ ਨੂੰ ਹੋਵੇਗਾ ਕਾਰ ਮੁਕਤ

6ਪ੍ਰਦੂਸ਼ਣ ਨੂੰ ਘੱਟ ਕਰਨ ਲਈ ਉਲੀਕੀ ਜਾ ਰਹੀ ਹੈ ਯੋਜਨਾ
ਚੰਡੀਗੜ੍ਹ : 28 ਫਰਵਰੀ ਨੂੰ ਚੰਡੀਗੜ੍ਹ ਵਿੱਚ ਕਾਰ ਮੁਕਤ ਦਿਨ ਮਨਾਇਆ ਜਾਵੇਗਾ। ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਵੱਧ ਰਹੀ ਟਰੈਫ਼ਿਕ ਅਤੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਇਹ ਯੋਜਨਾ ਉਲੀਕੀ ਹੈ। 28 ਫਰਵਰੀ ਨੂੰ ਹਾਲਾਂਕਿ ਐਤਵਾਰ ਦਾ ਦਿਨ ਹੈ। ਦਫ਼ਤਰਾਂ ਵਿੱਚ ਛੁੱਟੀ ਹੋਣ ਕਾਰਨ ਪ੍ਰਸ਼ਾਸਨ ਦੀ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਣ ਦੀ ਉਮੀਦ ਹੈ।
ਸ਼ਹਿਰ ਵਿੱਚ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਾ ਹੋਵੇ ਇਸ ਦੇ ਲਈ ਸੀ.ਟੀ.ਯੂ ਦੀਆਂ ਬੱਸਾਂ ਦੇ ਖ਼ਾਸ ਰੂਟ ਤਿਆਰ ਕੀਤੇ ਜਾ ਰਹੇ ਹਨ। ਚੰਡੀਗੜ੍ਹ ਵਿੱਚ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਪ੍ਰਸ਼ਾਸਨ ਪਹਿਲਾਂ ਵੀ ਅਜਿਹੇ ਉਪਰਾਲੇ ਕਰ ਚੁੱਕਾ ਹੈ। ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ।

LEAVE A REPLY