ਮੋਦੀ ਨੇ ਬਾਦਲ ਤੋਂ ਮੰਗਿਆ ਪਠਾਨਕੋਟ ਹਮਲੇ ਦਾ ਖਰਚਾ

3ਕੇਂਦਰ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਮੰਗੇ 12 ਕਰੋੜ ਰੁਪਏ
ਚੰਡੀਗੜ੍ਹ : ਮੋਦੀ ਸਰਕਾਰ ਨੇ ਬਾਦਲ ਸਰਕਾਰ ਤੋਂ ਪਠਾਨਕੋਟ ਹਮਲੇ ਵੇਲੇ ਤਾਇਨਾਤ ਕੇਂਦਰੀ ਸੁਰੱਖਿਆ ਏਜੰਸੀਆਂ ਦਾ ਖਰਚਾ ਮੰਗ ਲਿਆ ਹੈ। ਪਠਾਨਕੋਟ ਵਿੱਚ ਮਿਲਟਰੀ ਏਅਰਬੇਸ ‘ਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਦੇ ਖਾਤਮੇ ਲਈ ਕੇਂਦਰੀ ਏਜੰਸੀਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਸੀ। ਇਸ ਮਾਮਲੇ ਨੂੰ ਲੈ ਕੇ ਅਕਾਲੀ ਦਲ ਤੇ ਭਾਜਪਾ ਵਿਚਾਲੇ ਮੁੜ ਖਿੱਚੋਤਾਣ ਵਧ ਸਕਦੀ ਹੈ।
ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ 12 ਕਰੋੜ ਰੁਪਏ ਮੰਗੇ ਹਨ। ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਪਠਾਨਕੋਟ ਏਅਰਬੇਸ ‘ਤੇ ਹੋਏ ਹਮਲੇ ਦੌਰਾਨ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਆਪ੍ਰੇਸ਼ਨ ਚਲਾਇਆ ਸੀ। ਇਸ ਆਪ੍ਰੇਸ਼ਨ ‘ਤੇ 12 ਕਰੋੜ ਰੁਪਏ ਖਰਚ ਆਇਆ ਹੈ। ਇਹ ਖਰਚਾ ਪੰਜਾਬ ਸਰਕਾਰ ਨੂੰ ਉਠਾਉਣਾ ਪਏਗਾ।

LEAVE A REPLY