ਉਪ ਮੁੱਖ ਮੰਤਰੀ ਨੇ ਵਧੀਆਂ ਪੈਨਸ਼ਨਾਂ ਦੀ ਲਾਭਪਾਤਰੀਆਂ ਨੂੰ ਕੀਤੀ ਵੰਡ

5ਜਲੰਧਰ/ਚੰਡੀਗੜ : ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਅਤੇ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਦੀ ਪਰਖ ਕਰਕੇ ਆਪਣੀ ਵੋਟ ਦਾ ਇਸਤੇਮਾਲ ਕਰਨ।
ਅੱਜ ਇਥੇ ਵਧੀਆਂ ਪੈਨਸ਼ਨਾਂ ਦੀ ਵੰਡ ਸਬੰਧੀ ਸੂਬਾ ਪੱਧਰੀ ਸਮਾਗਮ ਦੌਰਾਨ ਬੋਲਦਿਆਂ ਸ. ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਕਾਸ, ਗਰੀਬਾਂ ਦੀ ਭਲਾਈ ਅਤੇ ਭਾਈਚਾਰਕ ਤੇ ਧਾਰਮਿਕ ਸਦਭਾਵਨਾਂ ਨੂੰ ਹਮੇਸ਼ਾ ਪ੍ਰਮੁੱਖਤਾ ਦਿੱਤੀ ਗਈ ਹੈ। ਉਨ•ਾਂ ਕਿਹਾ ਕਿ ਪੰਜਾਬ ਦੇਸ਼ ਦਾ ਇਕੋ-ਇਕ ਅਜਿਹਾ ਸੂਬਾ ਹੈ ਜਿਥੇ ਲੋਕਾਂ ਨੂੰ ਸਮਾਜਿਕ ਸੁਰੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਸੜਕ ਨੈੱਟਵਰਕ, ਸਿੱਖਿਆ ਸਿਹਤ ਆਦਿ ਖੇਤਰਾਂ ਵਿੱਚ ਸਰਬੋਤਮ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਗਿਆ ਹੈ।
ਆਲ ਇੰਡੀਆ ਮੈਡੀਕਲ ਇੰਸਟੀਚਿਊਟ ਵੱਲੋਂ ਦੇਸ਼ ਭਰ ਵਿੱਚ ਨਸ਼ਿਆਂ ਦੀ ਵਰਤੋਂ ਬਾਰੇ ਹਾਲ ਹੀ ਵਿੱਚ ਕੀਤੇ ਗਏ ਇਕ ਸਰਵੇ ਦਾ ਜ਼ਿਕਰ ਕਰਦਿਆਂ ਸ. ਬਾਦਲ ਨੇ ਕਿਹਾ ਕਿ ਸਰਵੇ ਅਨੁਸਾਰ ਪੰਜਾਬ ਦੀ ਕੁੱਲ 2.77 ਕਰੋੜ ਆਬਾਦੀ ਵਿੱਚੋਂ ਕੇਵਲ .06 ਫੀਸਦ ਹੀ ਨਸ਼ਿਆਂ ਦੀ ਵਰਤੋਂ ਕਰ ਰਹੇ ਹਨ ਜਦੋਕਿ ਕਾਂਗਰਸ ਦੇ ਉੱਪ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਪੰਜਾਬੀਆਂ ਨੂੰ ਨਸ਼ੇੜੀਆਂ ਵੱਜੋਂ ਬਦਨਾਮ ਕਰਨ ਦੇ ਮਨਸ਼ੇ ਨਾਲ ਵਾਰ-ਵਾਰ ਇਹ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਸੂਬੇ ਦੇ 70 ਫੀਸਦ ਨੌਜਵਾਨ ਨਸ਼ਿਆਂ ਦੀ ਗ੍ਰਿਫਤ ਵਿੱਚ ਹਨ। ਉਨ•ਾਂ ਕਿਹਾ ਕਿ ਰਿਪੋਰਟ ਅਨੁਸਾਰ ਪੰਜਾਬ ਮੁਲਕ ਅੰਦਰ ਨਸ਼ਿਆਂ ਦੀ ਘੱਟ ਵਰਤੋਂ ਕਰਨ ਵਾਲੇ ਸੂਬਿਆਂ ਵਿੱਚ ਸ਼ੁਮਾਰ ਹੈ।
ਪਠਾਨਕੋਟ ਹਮਲੇ ਨੂੰ ਰੋਕਣ ਦੇ ਖਰਚੇ ਬਾਰੇ ਇਕ ਸਵਾਲ ਦੇ ਜਵਾਬ ਵਿਚ ਸ. ਬਾਦਲ ਨੇ ਕਿਹਾ ਕਿ ਦੇਸ਼ ਦੀ ਰੱਖਿਆ ਕਰਨਾ ਕੇਂਦਰ ਸਰਕਾਰ ਦੀ ਬੁਨਿਆਦੀ ਜ਼ਿੰਮੇਵਾਰੀ ਹੈ ਅਤੇ ਇਸ ਹਮਲੇ ਨੂੰ ਰੋਕਣ ‘ਤੇ ਆਇਆ ਖਰਚਾ ਵੀ ਕੇਂਦਰ ਸਰਕਾਰ ਵੱਲੋਂ ਅਦਾ ਕਰਨਾ ਬਣਦਾ ਹੈ। ਉਪ ਮੁੱਖ ਮੰਤਰੀ ਨੇ ਕਿਹਾ ਕਿ ਲੋੜਵੰਦਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਸਰਕਾਰਾਂ ਦਾ ਮੁੱਢਲਾ ਫਰਜ਼ ਹੈ ਅਤੇ ਇਸੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਮਾਜਿਕ ਭਲਾਈ ਲਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਉਨ•ਾਂ ਇਹ ਵੀ ਐਲਾਨ ਕੀਤਾ ਕਿ ਲਾਭਪਾਤਰੀਆਂ ਨੂੰ ਹਰ ਮਹੀਨੇ ਦੀ 15 ਤਾਰੀਖ ਤੋਂ ਪਹਿਲਾਂ-ਪਹਿਲਾਂ ਪੈਨਸ਼ਨ ਦੀ ਅਦਾਇਗੀ ਹੋਇਆ ਕਰੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪੈਨਸ਼ਨਾਂ ਲਈ 1000 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ ਜਿਸਦਾ ਲਾਭ 17 ਲੱਖ ਤੋਂ ਵਧੇਰੇ ਲੋਕਾਂ ਨੂੰ ਹੋਵੇਗਾ।
ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਦੀ ਸਰਕਾਰ ਦੌਰਾਨ ਕੀਤੇ ਕਿਸੇ ਇਕ ਵਿਕਾਸ ਪ੍ਰਾਜੈਕਟ ਦਾ ਨਾਮ ਦੱਸਣ ਦੀ ਚੁਣੌਤੀ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਪੰਜਾਬ ਅੰਦਰ ਪੰਜਾਬ ਅੰਦਰ 22 ਹਜ਼ਾਰ ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ, ਜਲੰਧਰ-ਮੋਗਾ-ਬਰਨਾਲਾ-ਜੀਂਦ, ਜਲੰਧਰ-ਚੰਡੀਗੜ•, ਬਠਿੰਡਾ-ਅੰਮ੍ਰਿਤਸਰ ਅਗਲੇ ਦੋ ਸਾਲਾਂ ਦੌਰਾਨ ਚਹੁੰ-ਮਾਰਗੀ ਸੜਕਾਂ ਬਣਾਈਆਂ ਜਾਣਗੀਆਂ। ਉਨ•ਾਂ ਕਿਹਾ ਕਿ ਇਸਤੋਂ ਇਲਾਵਾ ਸਾਰੇ ਪਿੰਡਾਂ ਤੇ ਕਸਬਿਆਂ ਨੂੰ ਮਈ-2016 ਤੱਕ 4-ਜੀ ਇੰਟਰਨੈਟ ਸੇਵਾਵਾਂ ਨਾਲ ਜੋੜ ਦਿੱਤਾ ਜਾਵੇਗਾ। ਸ. ਬਾਦਲ ਵੱਲੋਂ ਇਸ ਮੌਕੇ ਜਲੰਧਰ ਦੇ ਵਿਕਾਸ ਕੰਮਾਂ ਲਈ 400 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ ਗਿਆ। ਇਸ ਤੋਂ ਪਹਿਲਾਂ ਸ. ਬਾਦਲ ਵੱਲੋਂ ਸਵੱਛ ਭਾਰਤ ਮੁਹਿੰਮ ਤਹਿਤ ਸਹੁੰ-ਪੱਤਰ ‘ਤੇ ਹਸਤਾਖਰ ਕੀਤੇ ਗਏ। ਇਸ ਮੌਕੇ ਮੁੱਖ ਸੰਸਦੀ ਸਕੱਤਰ ਕੇ.ਡੀ.ਭੰਡਾਰੀ ਤੇ ਅਵਿਨਾਸ਼ ਚੰਦਰ, ਸਾਬਕਾ ਮੰਤਰੀ ਮਨੋਰੰਜਨ ਕਾਲੀਆ ਤੇ ਸਰਵਣ ਸਿੰਘ ਫਿਲੌਰ, ਵਿਧਾਇਕ  ਪ੍ਰਗਟ ਸਿੰਘ, ਜ਼ਿਲ•ਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਚਰਨ ਸਿੰਘ ਚੰਨੀ, ਭਾਜਪਾ ਆਗੂ ਮਹਿੰਦਰ ਭਗਤ, ਡਿਵੀਜ਼ਨਲ ਕਮਿਸ਼ਨਰ ਹਰਭੁਪਿੰਦਰ ਸਿੰਘ ਨੰਦਾ, ਡਿਪਟੀ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਤੇ ਪੁਲੀਸ ਕਮਿਸ਼ਨਰ ਜੁਰਿੰਦਰ ਸਿੰਘ ਹੇਅਰ ਤੇ ਹੋਰ ਹਾਜ਼ਰ ਸਨ।

LEAVE A REPLY