ਕਰਨਾਟਕ ”ਚ ਮੋਦੀ ਦੀ ਯਾਤਰਾ ਦੇ ਵਿਰੋਧ ”ਚ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ

4ਕਰਨਾਟਕ :  ਕਰਨਾਟਕ ਦੇ ਬੇਲਗਾਵੀ ਜ਼ਿਲੇ ਵਿਚ ਕਿਸਾਨਾਂ ਦੀ ਇਕ ਰੈਲੀ ਨੂੰ ਸੰਬੋਧਨ ਕਰਨ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯਾਤਰਾ ਦੇ ਵਿਰੋਧ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫਤਰ ਦੇ ਨੇੜੇ ਪ੍ਰਦਰਸ਼ਨ ਕੀਤਾ। ਕਰਨਾਟਕ ਰਾਜ ਰੈਤਾ ਸੰਘ ਅਤੇ ਪ੍ਰਧਾਨ ਕੋਡੀਹੱਲੀ ਚੰਦਰਸ਼ੇਖਰ ਦੀ ਅਗਵਾਈ ਵਿਚ ਗਰੀਨ ਬ੍ਰਿਗੇਡ ਦੇ ਮੈਂਬਰਾਂ ਨੇ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਪ੍ਰਦਰਸ਼ਨ ਕੀਤਾ।
ਵੱਖ-ਵੱਖ ਥਾਂਵਾਂ ‘ਚ ਕਈ ਕਿਸਾਨ ਸੰਗਠਨਾਂ ਨੇ ਧਰਨਾ ਦਿੱਤਾ ਅਤੇ ਰਾਹ ਰੋਕਿਆ। ਕਿਸਾਨਾਂ ਨੇ ਪ੍ਰਧਾਨ ਮੰਤਰੀ  ਮੋਦੀ ਦੀ ਕਿਸਾਨ ਰੈਲੀ ‘ਚ ਹਿੱਸਾ ਨਾ ਲੈਣ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਦੇ ਭਾਸ਼ਣ ਸ਼ੁਰੂ ਹੋਣ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਕਾਲੇ ਝੰਡੇ ਦਿਖਾਉਣ ਦੀ ਕਿਸੀ ਵੀ ਕੋਸ਼ਿਸ਼ ਨੂੰ ਅਸਫਲ ਕਰਨ ਲਈ ਪੁਲਸ ਨੇ ਸੁਰੱਖਿਆ ਵਿਵਸਥਾ ਵਧਾ ਦਿੱਤੀ। ਕਿਸਾਨਾਂ ਨੇ ਫਲਸੀ ਬੀਮਾ ਯੋਜਨਾ ਵਿਰੁੱਧ ਮੋਦੀ ਦੇ ਵਿਰੋਧ ‘ਚ ਪ੍ਰਦਰਸ਼ਨ ਕੀਤਾ।

LEAVE A REPLY