ਕੇਜਰੀਵਾਲ ਵਿਰੁੱਧ ਪ੍ਰਦਰਸ਼ਨ ਕਰ ਰਹੇ ਬੀ. ਜੇ. ਪੀ. ਵਰਕਰਾਂ ”ਤੇ ਲਾਠੀਚਾਰਜ

4ਬਟਾਲਾ: ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਨ੍ਹਾਂ ਦਿਨੀਂ ਪੰਜ ਦਿਨਾਂ ਦੌਰੇ ‘ਤੇ ਪੰਜਾਬ ਆਏ ਹੋਏ ਹਨ। ਉਨ੍ਹਾਂ ਦੇ ਇਸ ਦੌਰੇ ਦੌਰਾਨ ਪੰਜਾਬ ‘ਚ ਪੋਸਟਰ ਰਾਜਨੀਤੀ ਗਰਮਾ ਗਈ ਹੈ। ਅਸਲ ‘ਚ ਪੰਜਾਬ ਦੇ ਕਈ ਹਿੱਸਿਆਂ ‘ਚ ਕੇਜਰੀਵਾਲ ਦੇ ਅਜਿਹੇ ਪੋਸਟਰ ਲੱਗੇ ਹਨ, ਜਿਨ੍ਹਾਂ ‘ਚ ਉਨ੍ਹਾਂ ਵਲੋਂ ਕੀਤੇ ਗਏ ਭਰੋਸਿਆਂ ਨੂੰ ਝੂਠਾ ਕਰਾਰ ਦਿੱਤਾ ਜਾ ਰਿਹਾ ਹੈ।
ਅੱਜ ਕੇਜਰੀਵਾਲ ਬਟਾਲਾ ਦੇ ਦੌਰੇ ‘ਤੇ ਹਨ ਅਤੇ ਉਨ੍ਹਾਂ ਦੇ ਇਸ ਦੌਰੇ ਦਾ ਵਿਰੋਧ-ਪ੍ਰਦਰਸ਼ਨ ਕਰ ਰਹੇ ਭਾਜਪਾ ਵਰਕਰਾਂ ‘ਤੇ ਪੁਲਸ ਵਲੋਂ ਲਾਠੀਚਾਰਜ ਕੀਤਾ ਗਿਆ। ਇਸ ਲਾਠੀਚਾਰਜ ਦੌਰਾਨ ਭਾਜਪਾ ਦੇ ਜ਼ਿਲਾ ਪ੍ਰਧਾਨ ਸੁਰੇਸ਼ ਭਾਟੀਆ ਜ਼ਖ਼ਮੀ ਹੋ ਗਏ।

LEAVE A REPLY