thudi-sahat-300x150ਖਰਬੂਜਾ ਗਰਮੀਆਂ ਦਾ ਇਕ ਖਾਸ ਫ਼ਲ ਹੈ ਕਈ ਲੋਕਾਂ ਨੂੰ ਇਹ ਘੱਟ ਪੱਕਿਆ ਹੋਇਆ ਪਸੰਦ ਹੈ ਤਾਂ ਕੁਝ ਇਸ ਨੂੰ ਪੂਰਾ ਪਕਾ ਕੇ ਖਾਣਾ ਪਸੰਦ ਕਰਦੇ ਹਨ। ਸ਼ੁਰੂਆਤ ‘ਚ ਇਹ ਹਰੇ ਰੰਗ ਦਾ ਹੁੰਦਾ ਹੈ ਪਰ ਪੱਕਣ ਤੋਂ ਬਾਅਦ ਪੀਲੇ/ਨਾਰੰਗ ਰੰਗ ਦਾ ਹੋ ਜਾਂਦਾ ਹੈ। ਖਰਬੂਜਾ ਕਈ ਤਰ੍ਹਾਂ ਦੇ ਵਿਟਾਮਿਨ ਅਤੇ ਖਣਿਜ ਨਾਲ ਭਰਪੂਰ ਹੁੰਦਾ ਹੈ ਪਰ ਸਭ ਤੋਂ ਖਾਸ ਗੱਲ ਇਹ ਹੈ ਕਿ ਇਸ ‘ਚ 95 ਫ਼ੀਸਦੀ ਪਾਣੀ ਹੁੰਦਾ ਹੈ ਜੋ ਗਰਮੀਆਂ ਦੇ ਲਿਹਾਜ਼ ਨਾਲ ਬਹੁਤ ਫ਼ਾਇਦੇਮੰਦ ਹੈ।
ਖਰਬੂਜਾ ਖਾਣ ਦੇ ਫ਼ਾਇਦੇਂ
1. ਗਰਮੀਆਂ ‘ਚ ਹਮੇਸ਼ਾ ਸ਼ਰੀਰ ‘ਚ ਪਾਣੀ ਦੀ ਕਮੀ ਹੋ ਜਾਂਦੀ ਹੈ। ਅਜਿਹੇ ‘ਚ ਖਰਬੂਜਾ ਖਾਣਾ ਬਹੁਤ ਫ਼ਾਇਦੇਮੰਦ ਸਾਬਿਤ ਹੁੰਦਾ ਹੈ। ਇਸ ਨਾਲ ਡੀ-ਹਾਈਡ੍ਰੇਸ਼ਨ ਨਹੀਂ ਹੁੰਦਾ ਹੈ।
2. ਜੇਕਰ ਤੁਹਾਨੂੰ ਸੀਨੇ ‘ਚ ਸੜਣ ਹੋ ਰਹੀ ਹੈ ਤਾਂ ਵੀ ਖਰਬੂਜਾ ਖਾਣਾ ਤੁਹਾਡੇ ਲਈ ਫ਼ਾਇਦੇਮੰਦ ਰਹੇਗਾ। ਸਿਹਤਮੰਦ ਕਿਡਨੀ ਲਈ ਵੀ ਵਿਸ਼ੇਸ਼ਕ ਖਰਬੂਜਾ ਖਾਣ ਦੀ ਸਲਾਹ ਦਿੰਦੇ ਹਨ।
3. ਖਰਬੂਜਾ ‘ਚ ਐਂਟੀਆਕਸੀਡੈਂਟ ਪਾਏ ਜਾਂਦੇ ਹਨ। ਇਸ ਤੋਂ ਇਲਾਵਾ ਇਹ ਵਿਟਾਮਿਨ ਸੀ ਅਤੇ ਵਿਟਾਮਿਨ ਏ ਦਾ ਵੀ ਚੰਗਾ ਸਰੋਤ ਹੈ। ਇਸ ਦੀ ਨਿਯਮਿਤ ਵਰਤੋਂ ਨਾਲ ਚਮੜੀ ‘ਤੇ ਨਿਖਾਰ ਆਉਂਦਾ ਹੈ।
4. ਖਰਬੂਜੇ ‘ਚ ਕਈ ਅਜਿਹੇ ਤੱਤ ਪਾਏ ਜਾਂਦੇ ਹਨ ਜੋ ਕੈਂਸਰ ਤੋਂ ਬਚਾਅ ‘ਚ ਸਹਾਇਕ ਹੁੰਦੇ ਹਨ। ਇਸ ਤੋਂ ਇਲਾਵਾ ਇਹ ਲੂ ਤੋਂ ਵੀ ਸੁਰੱਖਿਅਤ ਰੱਖਣ ‘ਚ ਮਦਦਗਾਰ ਹੁੰਦਾ ਹੈ।
5. ਜੇਕਰ ਤੁਸੀਂ ਭਾਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹੋ ਤਾਂ ਵੀ ਇਹ ਫ਼ਲ ਬਹੁਤ ਕਾਰਗਰ ਸਾਬਿਤ ਹੋ ਸਕਦਾ ਹੈ। ਖਰਬੂਜੇ ‘ਚ ਭਰਪੂਰ ਮਾਤਰਾ ‘ਚ ਫ਼ਾਈਬਰਸ ਹੁੰਦੇ ਹਨ ਜਿਸ ਨਾਲ ਪਾਚਨ ਕਿਰਿਆ ‘ਚ ਫ਼ਾਇਦਾ ਹੁੰਦਾ ਹੈ।

LEAVE A REPLY