ਅਗਲੇ 15 ਸਾਲਾਂ ਤੱਕ ਪ੍ਰਧਾਨ ਮੰਤਰੀ ਦੇ ਅਹੁਦੇ ”ਤੇ ਵਿਰਾਜਮਾਨ ਰਹਿਣਗੇ ਮੋਦੀ

3ਨਵੀਂ ਦਿੱਲੀ :  ਕੇਂਦਰੀ ਖੁਰਾਕ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਮੁੱਖ ਮੰਤਰੀ ਨਿਤੀਸ਼ ਕੁਮਾਰ ‘ਤੇ ਜੰਮ ਕੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਨਿਤੀਸ਼ ਕੁਮਾਰ ਦੀ 2019 ਦੀਆਂ ਲੋਕ ਸਭਾ ਚੋਣਾਂ ਲਈ ਗੈਰ ਭਾਜਪਾ ਦਲਾਂ ਦੇ ਪ੍ਰਧਾਨ ਮੰਤਰੀ ਅਹੁਦੇ ਦੀ ਉਮੀਦਵਾਰੀ ਦੀ ਚਰਚਾ ਦੌਰਾਨ ਕਿਹਾ ਹੈ ਕਿ ਨਿਤੀਸ਼ ਆਪਣੇ ਮੂੰਹ ਮਿਆਂ ਮਿੱਠੂ ਬਣ ਰਹੇ ਹਨ। ਪਾਸਵਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਗਲੇ 15 ਸਾਲਾਂ ਤੱਕ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਬਣੇ ਰਹਿਣਗੇ। ਉਦੋਂ ਤੱਕ ਲਈ ਪ੍ਰਧਾਨ ਮੰਤਰੀ ਦੀ ਸੀਟ ਖਾਲੀ ਨਹੀਂ ਹੈ। ਇੰਨਾ ਹੀ ਨਹੀਂ ਪਾਸਵਾਨ ਨੇ ਕਿਹਾ ਕਿ ਅਗਲੇ 15 ਸਾਲਾਂ ਤੱਕ ਪ੍ਰਧਾਨ ਮੰਤਰੀ ਮੋਦੀ ਦੇ ਸਾਹਮਣੇ ਦੇਸ਼ ਦਾ ਕੋਈ ਵੀ ਚਿਹਰਾ ਟਿੱਕ ਨਹੀਂ ਸਕਦਾ ਹੈ। ਐੱਨ. ਸੀ. ਪੀ. ਮੁਖੀ ਸ਼ਰਦ ਪਵਾਰ ਦੇ ਨਿਤੀਸ਼ ਦੀ ਪ੍ਰਧਾਨ ਮੰਤਰੀ ਅਹੁਦੇ ਦੀ ਉਮੀਦਵਾਰੀ ਦਾ ਸਮਰਥਨ ਕੀਤੇ ਜਾਣ ਨੂੰ ਲੈ ਕੇ ਪੁੱਛੇ ਗਏ ਇਕ ਸਵਾਲ ‘ਤੇ ਪਾਸਵਾਨ ਨੇ ਦਾਅਵਾ ਕੀਤਾ ਕਿ ਪਵਾਰ ਨੇ ਗੰਭੀਰਤਾ ਨਾਲ ਨਹੀਂ ਸਗੋਂ ਹਲਕੇ ‘ਚ ਲੈਂਦੇ ਹੋਏ ਇਹ ਗੱਲਾਂ ਕਹੀਆਂ ਹਨ।

LEAVE A REPLY