ਹਰੀਸ਼ ਰਾਵਤ ਬਣਨਗੇ ਉਤਰਾਖੰਡ ਦੇ ਮੁੱਖ ਮੰਤਰੀ

4ਨਵੀਂ ਦਿੱਲੀ  : ਹਰੀਸ਼ ਰਾਵਤ ਸਰਕਾਰ ਨੇ ਉਤਰਾਖੰਡ ਵਿਚ ਅੱਜ ਬਹੁਮਤ ਹਾਸਲ ਕਰਕੇ ਭਾਰਤੀ ਜਨਤਾ ਪਾਰਟੀ ਨੂੰ ਕਰਾਰਾ ਝਟਕਾ ਦਿੱਤਾ। ਹਰੀਸ਼ ਰਾਵਤ ਨੇ ਕੱਲ੍ਹ ਹੀ ਵਿਧਾਨ ਸਭਾ ਵਿਚ ਆਪਣਾ ਬਹੁਮਤ ਸਾਬਿਤ ਕਰ ਦਿੱਤਾ ਸੀ, ਜਿਸ ਦਾ ਨਤੀਜਾ ਅੱਜ ਸੁਪਰੀਮ ਕੋਰਟ ਵਲੋਂ ਐਲਾਨਿਆ ਗਿਆ। ਹਰੀਸ਼ ਰਾਵਤ ਦੀ ਕਾਂਗਰਸ ਸਰਕਾਰ ਨੂੰ 33, ਜਦੋਂ ਕਿ ਭਾਜਪਾ ਨੂੰ 28 ਵੋਟਾਂ ਹਾਸਲ ਹੋਈਆਂ। ਇਸ ਦੇ ਨਾਲ ਹੀ ਉਤਰਾਖੰਡ ਵਿਚੋਂ ਰਾਸ਼ਟਰਪਤੀ ਰਾਜ ਹਟਾ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਕੇਂਦਰ ਨੇ ਬੀਤੀ 28 ਮਾਰਚ ਨੂੰ ਮੁੱਖ ਮੰਤਰੀ ਹਰੀਸ਼ ਰਾਵਤ ਦੀ ਸਰਕਾਰ ਨੂੰ ਬਰਖਾਸਤ ਕਰਕੇ ਰਾਸ਼ਟਰਪਤੀ ਰਾਜ ਲਾ ਦਿੱਤਾ ਸੀ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਹਰੀਸ਼ ਰਾਵਤ ਹੁਣ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ।

LEAVE A REPLY