ਪ੍ਰਧਾਨ ਮੰਤਰੀ ਨੇ ਤਹਿਰਾਨ ਦੇ ਭਾਈ ਗੰਗਾ ਸਿੰਘ ਸਭਾ ਗੁਰਦੁਆਰੇ ਵਿਖੇ ਮੱਥਾ ਟੇਕਿਆ

4ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਤਹਿਰਾਨ ਵਿਖੇ ਪਹੁੰਚ ਕੇ ਸ਼ਾਮ ਨੂੰ ਭਾਈ ਗੰਗਾ ਸਿੰਘ ਸਭਾ ਗੁਰਦੁਆਰੇ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਿਆ।
ਇਸ ਮੌਕੇ ਉਹਨਾਂ ਨੂੰ ਸਿਰੋਪਾ ਅਤੇ ਕਿਰਪਾਨ ਦਿੱਤੇ ਗਏ।
ਪ੍ਰਧਾਨ ਮੰਤਰੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਨੌਜਵਾਨ ਪੀੜ੍ਹੀ ਲਈ ਸਾਡੀ ਅਮੀਰ ਵਿਰਾਸਤ ਅਤੇ ਪਰੰਪਰਾ ਨੂੰ ਜਿੰਦਾ ਰੱਖਣ ਲਈ ਤਹਿਰਾਨ ਦੇ ਸਿੱਖ ਭਾਈਚਾਰੇ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਭਾਰਤੀ ‘ਵਾਸੂਦੇਵਾ ਕੁਟੁੰਬਕਮ-ਪੂਰਾ ਵਿਸ਼ਵ ਸਾਡਾ ਪਰਿਵਾਰ ਹੈ’ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਇਸ ਲਈ ਉਹ ਅਸਾਨੀ ਨਾਲ ਹਰ ਕਿਸੇ ਨਾਲ ਰਚਮਿਚ ਜਾਂਦੇ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਜਨਮ ਦਿਵਸ ਨੂੰ ਭਾਰਤ ਅਤੇ ਵਿਸ਼ਵ ਦੇ ਹੋਰ ਹਿੱਸਿਆਂ ਵਿੱਚ ਮਨਾਇਆ ਜਾਵੇਗਾ ਅਤੇ ਇਸ ਦੌਰਾਨ ਨਵੀਂ ਪੀੜ੍ਹੀ ਦੇ ਵਿਚਕਾਰ ਗੁਰੂ ਜੀ ਦੀ ਸ਼ਹਾਦਤ ਅਤੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਦੇਸ਼ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਹਨਾਂ ‘ਤੇ ਪ੍ਰਕਾਸ ਪਾਇਆ ਜਾਵੇਗਾ।

LEAVE A REPLY