ਬੇਰੂਤ : ਸੀਰੀਆ ਵਿਚ ਅੱਜ ਹੋਏ ਦੋ ਸ਼ਕਤੀਸ਼ਾਲੀ ਬੰਬ ਧਮਾਕਿਆਂ ਵਿਚ ਘੱਟੋ ਘੱਟ 100 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 120 ਲੋਕ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਹਨਾਂ ਧਮਾਕਿਆਂ ਵਿਚ ਘੱਟੋ ਘੱਟ 2 ਆਤਮਘਾਤੀ ਹਮਲੇ ਸਨ। ਸਥਾਨਕ ਅਧਿਕਾਰੀਆਂ ਅਨੁਸਾਰ ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਉਹਨਾਂ ਦੱਸਿਆ ਕਿ ਇਹਨਾਂ ਹਮਲਿਆਂ ਕਾਰਨ ਵਾਹਨਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਹਮਲਿਆਂ ਤੋਂ ਬਾਅਦ ਇਲਾਕੇ ਵਿਚ ਕਾਫੀ ਸਹਿਮ ਦਾ ਮਾਹੌਲ ਹੈ।