ਮੋਦੀ ਫਿਰ ਜਾ ਸਕਦੇ ਹਨ ਪਾਕਿਸਤਾਨ

7ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਰਸਮੀ ਤੌਰ ‘ਤੇ ਪਾਕਿਸਤਾਨ ਜਾ ਸਕਦੇ ਹਨ। ਇਸ ਤੋਂ ਪਹਿਲਾਂ ਮੋਦੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਘਰ ਉਨ੍ਹਾਂ ਦੀ ਦੋਹਤੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਗਏ ਸਨ। ਨਵੰਬਰ ਵਿੱਚ ਸਾਰਕ ਦੇਸ਼ਾਂ ਦੇ ਹੋਣ ਵਾਲੇ ਸਮਾਗਮ ਵਿੱਚ ਹਿੱਸਾ ਲੈਣ ਲਈ ਮੋਦੀ ਪਾਕਿਸਤਾਨ ਜਾ ਸਕਦੇ ਹਨ। ਜੇਕਰ ਮੋਦੀ ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਪਾਕਿਸਤਾਨ ਜਾਂਦੇ ਹਨ ਤਾਂ ਇਹ ਉਨ੍ਹਾਂ ਦਾ ਪਾਕਿਸਤਾਨ ਵਿੱਚ ਪਹਿਲਾ ਰਸਮੀ ਦੌਰਾ ਹੋਵੇਗਾ।  9 ਤੇ 10 ਨਵੰਬਰ ਨੂੰ 19ਵਾਂ ਸਾਰਕ ਸਮਾਗਮ ਪਾਕਿਸਤਾਨ ਵਿੱਚ ਹੋਣਾ ਹੈ, ਜਿਸ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਸਣੇ ਸਾਰਕ ਦੇਸ਼ਾਂ ਦੇ ਸੀਨੀਅਰ ਆਗੂ ਵੀ ਹਾਜ਼ਰ ਰਹਿਣਗੇ।

LEAVE A REPLY