7ਜਲੰਧਰ  : ਆਮ ਆਦਮੀ ਪਾਰਟੀ ਦੀ ਰੈਲੀ ਅਲੀਪੁਰ ਵਿਖੇ ਲੇਬਰ ਵਿੰਗ ਤੇ ਕਿਸਾਨ ਯੂਨੀਅਨ ਪ੍ਰਧਾਨ ਅਹਿਬਾਬ ਸਿੰਘ ਗਰੇਵਾਲ ਤੇ ਕਮਲਜੀਤ ਭੱਟੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਵੱਡੀ ਸੰਖਿਆ ਵਿੱਚ ਕਿਸਾਨ ਤੇ ਲੇਬਰ ਯੂਨਿਅਨ ਭਾਰੀ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ। ਰੈਲੀ ਵਿੱਚ ਵਿਸ਼ੇਸ਼ ਰੂਪ ਵਿੱਚ ਪਿਛਲੇ ਦਿਨੀ ਪੱਤਰਕਾਰੀ ਛੱਡ ਕੇ ਆਮ ਆਦਮੀ ਪਾਰਟੀ ਦੇ ਨੇਤਾ ਸਰਦਾਰ ਮੇਜਰ ਸਿੰਘ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।
ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੱਤਰਕਾਰੀ ਛੱਡ ਕੇ ਪਾਰਟੀ ਵਿੱਚ ਆਉਣ ਪਿੱਛੇ ਉਨ੍ਹਾਂ ਦਾ ਮੁੱਖ ਮਕਸਦ ਲੋਕਾਂ ਨੂੰ ਸਰਕਾਰ ਦੀਆਂ ਪਾਲਿਸੀਆਂ ਤੇ ਜਾਗਰੂਕ ਕਰਨਾ ਹੈ। ਕਿਉਂਕਿ ਪੱਤਰਕਾਰ ਦਾ ਇਕ ਸੀਮਿਤ ਦਾਇਰਾ ਹੁੰਦਾ ਹੈ ਤੇ ਉਸ ਤੋਂ ਅੱਗੇ ਵੱਧ ਕੇ ਪੱਤਰਕਾਰ ਲੋਕਾਂ ਨੂੰ ਜਾਗਰੂਕ ਜਾਂ ਮਦਦ ਨਹੀਂ ਕਰ ਸਕਦਾ ਪਰ ਹੁਣ ਉਨ੍ਹਾਂ ਦਾ ਮੁੱਖ ਮਕਸਦ ਲੋਕਾਂ ਨੂੰ ਜਾਗਰੂਕ ਕਰਕੇ ਆਰਥਿਕ ਰੂਪ ਵਿੱਚ ਖੁਸ਼ਹਾਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਕੈਂਟ ਵਾਸੀ ਮੂਲਭੂਤ ਸੁਵਿਧਾਵਾਂ ਤੋਂ ਵਾਂਝੇ ਹਨ ਸਮੇਂ-ਸਮੇਂ ਦੀਆਂ ਸਰਕਾਰਾਂ ਆਈਆਂ ਤੇ ਵਾਦੇ ਕਰਦੀਆਂ ਰਹੀਆਂ ਪਰ ਅੱਜ ਤੱਕ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰ ਨਾ ਹੀ ਉਨ੍ਹਾਂ ਨੂੰ ਮਿਲੇ ਤੇ ਨਾਂ ਹੀ ਕਿਸੇ ਨੇ ਉਨ੍ਹਾਂ ਨੂੰ ਅਧਿਕਾਰ ਦੁਆਉਣ ਲਈ ਜਿੰਮੇਵਾਰੀ ਨਿਭਾਈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਆਪ ਪਾਰਟੀ ਪੰਜਾਬ ਵਿੱਚ ਪਹਿਲੀ ਵਾਰ ਆਪਣੀ ਸਰਕਾਰ ਬਣਾਏਗੀ ਤੇ ਲੋਕਾਂ ਵਿੱਚ ਖੁਸ਼ਹਾਲੀ ਲੈ ਕੇ ਆਏਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਨਵੇਂ ਪੰਜਾਬ ਦਾ ਨਿਰਮਾਣ ਕਰੇਗੀ।
ਇਸ ਮੌਕੇ ਤੇ ਡਾ. ਜਸਵੀਰ ਕੌਰ, ਸਰੂਪ ਸਿੰਘ ਕਡਿਆਣਾ, ਡਾ. ਸੁਖਨੈਣ ਸਿੰਘ, ਇੰਦਰਜੀਤ ਭੱਲਾ ਤੇ ਹੋਰ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।

LEAVE A REPLY