6ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਨਵੀਂ ਦਿੱਲੀ : ਅੰਡਰਵਰਲਡ ਡਾਨ ਦਾਊਦ ਇਬਰਾਹਿਮ ਦੇ ਨਿਸ਼ਾਨੇ ‘ਤੇ ਰਾਜਧਾਨੀ ਦਿੱਲੀ ਹੈ। ਖੁਫੀਆ ਏਜੰਸੀਆਂ ਨੇ ਇਸ ਸਬੰਧੀ ਅਲਰਟ ਜਾਰੀ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਖੁਫੀਆ ਏਜੰਸੀਆਂ ਨੇ ਆਪਣੀ ਰਿਪੋਰਟ ਵਿਚ ਕਿਹਾ ਹੈ ਕਿ ਦਾਊਦ ਨੇ ਦਿੱਲੀ ਨੂੰ ਨਿਸ਼ਾਨਾ ਬਣਾਉਣ ਦੀ ਸਾਜਿਸ਼ ਰਚੀ ਹੈ। ਉਹ ਦਿੱਲੀ ਦੇ ਮਹੱਤਵਪੂਰਨ ਸਥਾਨਾਂ ‘ਤੇ ਅੱਤਵਾਦੀ ਹਮਲਾ ਕਰਵਾ ਸਕਦਾ ਹੈ। ਅੰਤਰ ਵਰਲਡ ਡਾਨ ਦਿੱਲੀ ਨੂੰ ਦਹਿਲਾਉਣ ਦੀ ਫਿਰਾਕ ਵਿਚ ਹੈ।
ਜਾਣਕਾਰੀ ਅਨੁਸਾਰ ਖੁਫੀਆ ਏਜੰਸੀਆਂ ਦਾ ਕਹਿਣਾ ਹੈ ਕਿ ਦਾਊਦ ਨੇ ਦਿੱਲੀ ਏਅਰਪੋਰਟ, ਦਿੱਲੀ ਵਿਧਾਨ ਸਭਾ, ਦਿੱਲੀ ਰੇਲਵੇ ਸਟੇਸ਼ਨ ‘ਤੇ ਹਮਲੇ ਦੀ ਸਾਜਿਸ਼ ਰਚੀ ਹੈ। ਇਸ ਰਿਪੋਰਟ ਤੋਂ ਬਾਅਦ ਰਾਜਧਾਨੀ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਸੁਰੱਖਿਆ ਏਜੰਸੀਆਂ ਮੁਤਾਬਕ ਦਾਊਦ ਇਬਰਾਹਿਮ ਨੇ ਦਿੱਲੀ ਵਿਚ ਬੰਬ ਧਮਾਕਿਆਂ ਦੀ ਸਾਜਿਸ਼ ਰਚੀ ਹੈ। ਦਾਊਦ ਇਬਰਾਹਿਮ 1993 ਵਿਚ ਮੁੰਬਈ ਦੇ ਲੜੀਵਾਰ ਬੰਬ ਧਮਾਕਿਆਂ ਦਾ ਦੋਸ਼ੀ ਹੈ। ਇਨ੍ਹਾਂ ਧਮਾਕਿਆਂ ਵਿਚ 200 ਤੋਂ ਜ਼ਿਆਦਾ ਵਿਅਕਤੀਆਂ ਦੀ ਮੌਤ ਹੋ ਗਈ ਸੀ। ਦਾਊਦ ਇਬਰਾਹਿਮ ਮੋਸਟ ਵਾਂਟਿਡ ਅਪਰਾਧੀਆਂ ਵਿਚ ਸੂਚੀ ਵਿਚ ਸ਼ਾਮਲ ਹੈ।

LEAVE A REPLY