ਚੰਡੀਗੜ੍ਹ : ਡੇਅਰੀ ਫਾਰਮ ਦੇ ਕਿੱਤੇ ਨੂੰ ਕਾਮਯਾਬ ਕਰਨ ਲਈ ਵਪਾਰਕ ਸੋਚ ਅਨੁਸਾਰ ਚਲਾਉਣਾ ਬਹੁਤ ਜ਼ਰੂਰੀ ਹੈ ਅਤੇ ਇਹ ਤਾਂ ਹੀ ਸੰਭਵ ਹੈ ਜੇ ਪੜ੍ਹਿਆ ਲਿਖਿਆ ਕਿਸਾਨ, ਇਸ ਖੇਤਰ ਦੀਆਂ ਨਵੀਨਤਮ ਤਕਨੀਕਾਂ ਅਤੇ ਇਸ ਧੰਦੇ ਦੀਆਂ ਬਰੀਕਿਆਂ ਬਾਰੇ ਜਾਣਕਾਰੀ ਰੱਖਦਾ ਹੋਵੇ ।
ਇਸ ਗੱਲ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਸ. ਗੁਲਜਾਰ ਸਿੰਘ ਰਣੀਕੇ ਪਸ਼ੂ ਪਾਲਣ , ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਨੇ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਵਿਭਾਗ ਜਿਸ ਦਾ ਉਦੇਸ਼ ਕਿਸਾਨਾਂ ਨੂੰ ਕਿੱਤਾ ਮੁੱਖੀ ਸਿਖਲਾਈ ਦੇਣਾ ਹੈ ਅਤੇ ਵਿਸ਼ੇਸ਼ ਤੋਰ ‘ਤੇ ਨੌਜਵਾਨ ਲੜਕੇ, ਲੜਕੀਆਂ ਨੂੰ ਸਮੇਂ-ਸਮੇਂ ਤੇ ਵੱਖ ਵੱਖ ਕੋਰਸਾਂ ਅਧੀਨ ਸਿਖਲਾਈ ਦੇਣਾ ਹੈ। ਉਨਾਂ ਦੱਸਿਆ ਕਿ 4 ਜੁਲਾਈ 2016 ਦਿਨ ਸੋਮਵਾਰ ਤੋਂ ਵਿਭਾਗ ਦੇ ਵੱਖ-2 ਸਿਖਲਾਈ ਕੇਂਦਰਾਂ ਉਤੇ ਸਿਖਿਆਰਥੀਆਂ ਨੂੰ ਪ੍ਰੈਕਟੀਕਲ ਟ੍ਰੇਨਿੰਗ ਦਿੱਤੀ ਜਾਵੇਗੀ। ਜਿਸ ਵਿੱਚ ਨਸਲ ਸੁਧਾਰ, ਦੁੱਧ ਪਦਾਰਥਾਂ ਦੀ ਬਣਤਰ , ਖੁਰਾਕੀ ਪ੍ਰਬੰਧ ਅਤੇ ਦੁੱਧਾਰੂ ਪਸੂਆਂ ਦੀ ਸਾਂਭ ਸੰਭਾਲ ਸਬੰਧੀ ਗੁਰੂ ਅੰਗਦ ਦੇਵ, ਵੈਟਨਰੀ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ, ਡੇਅਰੀ ਖੋਜ ਸੰਸਥਾ ਕਰਨਾਲ ਅਤੇ ਵਿਭਾਗ ਦੇ ਮਾਹਿਰਾਂ ਵੱਲੋਂ ਸਿਖਲਾਈ ਦਿੱਤੀ ਜਾਵੇਗੀ। ਇਸ ਸਿਖਲਾਈ ਦੀਆਂ ਪ੍ਰੈਕਟੀਕਲ ਟ੍ਰੇਨਿੰਗ ਅਗਾਂਹਵਧੂ ਕਿਸਾਨਾਂ ਦੇ ਫਾਰਮਾਂ ਉੱਤੇ ਕਰਵਾਈ ਜਾਂਦੀ ਹੈ। ਸਿਖਲਾਈ ਦੌਰਾਨ ਢੁਕਵਾਂ ਲਿਟਰੇਚਰ ਮੁਫਤ ਵੰਡਿਆ ਜਾਂਦਾ ਹੈ ।
ਇਸ ਮੌਕੇ ਤੇ ਹਾਜਰ ਸ: ਇੰਦਰਜੀਤ ਸਿੰਘ, ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ, ਪੰਜਾਬ ਨੇ ਦੱਸਿਆ ਕਿ ਛੇ ਹਫਤਿਆ ਦੀ ਡੇਅਰੀ ਉਦਮ ਸਿਖਲਾਈ ਦਾ ਅਗਲਾ ਬੈਂਚ ਡੇਅਰੀ ਸਿਖਲਾਈ ਕੇਦਰ, ਬੀਜਾ(ਲੁਧਿਆਣਾ), ਚਤਾਮਲੀ(ਰੋਪੜ), ਗਿੱਲ(ਮੋਗਾ), ਅਬੁੱਲ ਖੁਰਾਣਾ(ਸ੍ਰੀ ਮੁਕਤਸਰ ਸਾਹਿਬ), ਸਰਦੂਲਗੜ(ਮਾਨਸਾ) ਤਰਨਤਾਰਨ, ਫਗਵਾੜਾ(ਕਪੂਰਥਲਾ) ਅਤੇ ਵੇਰਕਾ (ਅੰਮ੍ਰਿਤਸਰ) ਵਿਖੇ ਸੁਰੂ ਹੋਵੇਗਾ। ਸਿਖਿਆਰਥੀਆਂ ਦੀ ਚੋਣ ਲਈ ਮਿਤੀ 27 ਜੂਨ 2016 ਨੂੰ ਸਵੇਰੇ 11.00 ਵਜੇ ਉਕਤ ਸਿਖਲਾਈ ਕੇਂਦਰਾਂ ਤੇ ਇੰਟਰਵਿਊ ਕੀਤੀ ਜਾਵੇਗੀ। ਘੱਟੋ ਘੱਟ 10 ਵੀਂ ਪਾਸ ਨੌਜਵਾਨ ਲੜਕੇ ਲੜਕੀਆਂ ਜਿੰਨਾਂ ਦੀ ਉਮਰ 18 ਤੋਂ 45 ਸਾਲ ਦੇ ਵਿੱਚ ਹੋਵੇ ਅਤੇ ਜਿੰਨਾਂ ਦਾ ਆਪਣਾ ਘੱਟੋ ਘੱਟ 5 ਦੁਧਾਰੂ ਪਸੂਆਂ ਦਾ ਡੇਅਰੀ ਫਾਰਮ ਹੋਵੇ, ਇਹ ਸਿਖਲਾਈ ਹਾਸਲ ਕਰ ਸਕਦੇ ਹਨ। ਸਿਖਲਾਈ ਲਈ ਪ੍ਰਾਸਪੈਕਟਸ ਜਿਸ ਦੀ ਕੀਮਤ 100/- ਰੁਪਏ ਹੈ, ਜੋ ਸਬੰਧਤ ਜਿਲੇ ਦੇ ਡਿਪਟੀ ਡਾਇਰੈਕਟਰ ਡੇਅਰੀ/ਡੇਅਰੀ ਵਿਕਾਸ ਅਫਸਰ ਅਤੇ ਸਾਰੇ ਸਿਖਲਾਈ ਕੇਦਰਾਂ ਉੱਪਰ ਉਪਲਬੱਧ ਹਨ। ਸਿਖਲਾਈ ਸਬੰਧੀ ਵਧੇਰੇ ਜਾਣਕਾਰੀ ਡੇਅਰੀ ਵਿਕਾਸ ਬੋਰਡ ਦੇ ਮੁੱਖ ਦਫਤਰ ਦੇ ਟੈਲੀਫੋਨ ਨੰ 0172-5035244 ਅਤੇ 0172-2700228 ਉੱਤੇ ਹਾਸਲ ਕੀਤੀ ਜਾ ਸਕਦੀ ਹੈ।