14ਕਿਹਾ, ਦਿੱਲੀ ਦੇ ਲੋਕਾਂ ਨੂੰ ਤੰਗ ਨਾ ਕਰੋ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਵਾਰ ਫਿਰ ਮੋਦੀ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ, ਕੇਜਰੀਵਾਲ ਨਾਲ ਆਪਣੀ ਲੜਾਈ ਵਿੱਚ ਦਿੱਲੀ ਦੇ ਲੋਕਾਂ ਨੂੰ ਤੰਗ ਨਾ ਕਰਨ।
ਕੇਜਰੀਵਾਲ ਨੇ ਕਿਹਾ ਕਿ 1953 ਵਿੱਚ ਵੀ ਸੰਸਦੀ ਸਕੱਤਰ ਲਾਏ ਗਏ ਸਨ। ਇਸ ਤੋਂ ਇਲਾਵਾ ਹੋਰ ਵੀ ਕਈ ਵਾਰ ਭਾਜਪਾ ਤੇ ਕਾਂਗਰਸ ਸਰਕਾਰਾਂ ਵੱਲੋਂ ਸੰਸਦੀ ਸਕੱਤਰਾਂ ਦੀ ਨਿਯੁਕਤੀ ਕੀਤੀ ਸੀ। ਕੇਜਰੀਵਾਲ ਨੇ ਦੋਸ਼ ਲਾਏ ਹਨ ਕਿ ਜਦੋਂ ਭਾਜਪਾ ਸੰਸਦੀ ਸਕੱਤਰ ਲਾਏ, ਉਦੋਂ ਸਭ ਸਹੀ ਹੁੰਦਾ ਹੈ ਪਰ ਜਦੋਂ ਆਮ ਆਦਮੀ ਪਾਰਟੀ ਨੇ ਸੰਸਦੀ ਸਕੱਤਰ ਲਾਏ ਤਾਂ ਇਹ ਗਲਤ ਹੈ।
ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ‘ਤੇ ਸਿੱਧਾ ਹਮਲਾ ਕਰਦਿਆਂ ਕਿਹਾ ਕਿ 1997 ਵਿੱਚ, ਦਿੱਲੀ ਵਿੱਚ ਭਾਜਪਾ ਦੀ ਸਰਕਾਰ ਸੀ। ਉਸ ਵੇਲੇ ਵੀ ਸੰਸਦੀ ਸਕੱਤਰ ਲਾਏ ਗਏ ਸਨ। ਸ਼ੀਲਾ ਦੀਕਸ਼ਿਤ ਦੀ ਸਰਕਾਰ ਵੇਲੇ ਵੀ ਅਜੇ ਮਾਕਨ ਸੰਸਦੀ ਸਕੱਤਰ ਸਨ। ਉਨ੍ਹਾਂ ਕਿਹਾ ਕਿ ਮੋਦੀ ਨੂੰ ਹੱਥ ਜੋੜ ਕੇ ਬੇਨਤੀ ਕਰਦੇ ਹਨ ਕਿ ਉਨ੍ਹਾਂ ਦੀ ਲੜਾਈ ਕੇਜਰੀਵਾਲ ਨਾਲ ਹੈ। ਇਸ ਦੀ ਸਜ਼ਾ ਉਹ ਦਿੱਲੀ ਦੀ ਲੋਕਾਂ ਨੂੰ ਨਾ ਦੇਣ।

LEAVE A REPLY