5ਚੰਡੀਗੜ੍ਹ  : ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਪੱਤਰਕਾਰ ਮੇਜਰ ਸਿੰਘ ‘ਪੰਜਾਬ ਡਾਇਲਾਗ’ ਟੀਮ ਦੇ ਮੈਂਬਰ ਨਿਯੁਕਤ ਕੀਤੇ ਗਏ ਹਨ। ‘ਪੰਜਾਬ ਡਾਇਲਾਗ’ ਟੀਮ 2017 ਦੀਆਂ ਵਿਧਾਨ ਸਭਾ ਚੋਣਾਂ ਲਈ ‘ਆਪ’ ਵੱਲੋਂ ਜਾਰੀ ਕੀਤੇ ਜਾਣ ਵਾਲੇ ਚੋਣ ਮਨੋਰਥ ਪੱਤਰ ਨੂੰ ਤਿਆਰ ਕਰਨ ਲਈ ਗਠਿਤ ਕੀਤੀ ਗਈ ਹੈ। ‘ਆਪ’ ਦੇ ਮੀਡੀਆ ਸੈਂਟਰ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਪੱਤਰਕਾਰ ਮੇਜਰ ਸਿੰਘ ਪੰਜਾਬ ਡਾਇਲਾਗ ਟੀਮ ‘ਚ ਕੰਮ ਕਰਨਗੇ। ਪੱਤਰਕਾਰ ਮੇਜਰ ਸਿੰਘ ਪੰਜਾਬੀ ਪੱਤਰਕਾਰੀ ਵਿਚ ਲੰਬੇ ਸਮੇਂ ਤੋਂ ਅਹਿਮ ਭੂਮਿਕਾ ਨਿਭਾਉਂਦੇ ਰਹੇ ਹਨ ਅਤੇ ਪੰਜਾਬ ਦੇ ਧਰਾਤਲ ਨਾਲ ਬਹੁਤੇ ਹੀ ਨੇੜਿਓਂ ਜੁੜੇ ਹੋਣ ਕਾਰਨ ਉਹ ਪੰਜਾਬ ਦੀਆਂ ਜ਼ਮੀਨੀ ਹਕੀਕਤਾਂ ਨੂੰ ਡੂੰਘੀ ਨੀਝ ਨਾਲ ਦੇਖਦੇ ਰਹੇ ਹਨ। ਜਿਸ ਕਾਰਨ ਪਾਰਟੀ ਵੱਲੋਂ ਉਨ੍ਹਾਂ ਦੀ ਇਸ ਅਹਿਮ ਅਹੁਦੇ ਉਪਰ ਨਿਯੁਕਤੀ ਕੀਤੀ ਗਈ ਹੈ।
ਇਸ ਤੋਂ ਇਲਾਵਾ ‘ਆਪ’ ਵੱਲੋਂ ਸ. ਸੁਖਪਾਲ ਸਿੰਘ ਖਹਿਰਾ ਨੂੰ ਆਰ.ਟੀ.ਆਈ. ਸੈੱਲ. ਦਾ ਕਨਵੀਨਰ ਅਤੇ ਐਡਵੋਕੇਟ ਦਿਨੇਸ਼ ਚੱਢਾ ਨੂੰ ਕੋ-ਕਨਵੀਨਰ ਬਣਾਇਆ ਗਿਆ ਹੈ।

LEAVE A REPLY