4ਪਟਨਾ : ਬਿਹਾਰ ਵਿਚ ਅਸਮਾਨੀ ਬਿਜਲੀ ਡਿੱਗਣ ਕਾਰਨ ਹੁਣ ਤੱਕ 57 ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿਚ ਬਿਜਲੀ ਡਿੱਗਣ ਦੀਆਂ ਵੱਖ-ਵੱਖ ਘਟਨਾਵਾਂ ਵਿਚ 57 ਲੋਕ ਮਾਰੇ ਗਏ ਹਨ, ਜਦੋਂ ਕਿ ਕਈ ਹੋਰ ਜ਼ਖ਼ਮੀ ਹੋ ਗਏ ਹਨ। ਇਸ ਦੌਰਾਨ ਭਾਰੀ ਬਾਰਿਸ਼ ਕਾਰਨ ਬਿਹਾਰ ਦੇ ਕਈ ਸ਼ਹਿਰਾਂ ਵਿਚ ਪਾਣੀ ਭਰ ਗਿਆ ਹੈ, ਜਦੋਂ ਕਿ ਫਸਲਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਅਧਿਕਾਰੀਆਂ ਅਨੁਸਾਰ ਬਿਹਾਰ ਵਿਚ ਵੱਡੀ ਮਾਤਰਾ ਵਿਚ ਲੋਕਾਂ ਦੀ ਸੰਪਤੀ ਨੂੰ ਨੁਕਸਾਨ ਪਹੁੰਚਿਆ ਹੈ। ਇਸ ਦੌਰਾਨ ਪ੍ਰਸ਼ਾਸਨ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ ਅਤੇ ਮ੍ਰਿਤਕਾਂ ਦੇ ਵਾਰਸਾਂ ਨੂੰ ਮੁਆਵਜ਼ੇ ਦਾ ਐਲਾਨ ਕੀਤਾ ਹੈ।
ਦੂਸਰੇ ਪਾਸੇ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿਚ ਅੱਜ ਫਿਰ ਤੋਂ ਬਾਰਿਸ਼ ਹੋਈ। ਇਸ ਬਾਰਿਸ਼ ਨਾਲ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ, ਉਥੇ ਫਸਲਾਂ ਨੂੰ ਵੀ ਭਰਪੂਰ ਪਾਣੀ ਮਿਲਿਆ। ਇਸ ਦੌਰਾਨ ਸ਼ਿਮਲਾ ਵਿਚ ਅੱਜ ਕੋਹਰਾ ਛਾਇਆ ਰਿਹਾ।

LEAVE A REPLY