ਅਕਾਲੀ ਭਾਜਪਾ ਸਰਕਾਰ ਪੰਜਾਬ ਦੇ ਮਸਲੇ ਹੱਲ ਕਰਵਾਉਣ ਲਈ ਲਗਾਤਾਰ ਯਤਨਸ਼ੀਲ : ਬਾਦਲ

9ਆਦਮਪੁਰ ਹਲਕੇ ਵਿਚ ਸੰਗਤ ਦਰਸ਼ਨ ਦੌਰਾਨ ਮੁੱਖ ਮੰਤਰੀ ਨੇ ਲੋਕਾਂÎ ਦੀਆਂ  ਮੁਸ਼ਕਿਲਾਂ  ਦਾ ਕੀਤਾ ਹੱਲ
ਮਾਨਕ ਰਾਏ ਲੁਹਾਰਾਂ (ਜਲੰਧਰ)  : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਸੂਬੇ ਦੇ ਬਕਾਇਆ ਮਸਲਿਆਂ ਦੇ ਹੱਲ ਲਈ  ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਕੇਂਦਰ ਸਰਕਾਰ ਨਾਲ ਲਗਾਤਾਰ ਸੰਪਰਕ ਵਿਚ ਹੈ ਅਤੇ ਇਨ੍ਹਾਂ ਦੇ ਹੱਲ ਲਈ ਯਤਨ ਜਾਰੀ ਹਨ।
ਅੱਜ ਇੱਥੇ ਆਦਮਪੁਰ ਹਲਕੇ ਵਿਚ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ. ਬਾਦਲ ਨੇ ਕਿਹਾ ਕਿ ਸਮੇਂ ਦੀਆਂ ਕਾਂÎਗਰਸੀ ਸਰਕਾਰਾਂÎ ਵਲੋਂ ਪੰਜਾਬ ਨਾਲ ਸਬੰਧਿਤ ਹੱਕੀ ਮੰਗਾਂ ਜਿਵੇਂ ਕਿ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਨੂੰ  ਸੌਂਪਣਾ, ਪਾਣੀਆਂ ਦਾ ਹੱਕ ਤੇ ਪੰਜਾਬੀ ਬੋਲਦੇ ਇਲਾਕਿਆਂ ਆਦਿ ਨੂੰ ਅਣਗੌਂਲਿਆਂÎ ਕਰਕੇ ਸੂਬੇ ਨਾਲ ਵੱਡਾ ਵਿਤਕਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਵਲ ਪੰਜਾਬ ਹੀ ਦੇਸ਼ ਦਾ ਅਜਿਹਾ ਸੂਬਾ ਹੈ ਜਿਸ ਨੂੰ ਉਸਦੀ ਰਾਜਧਾਨੀ ਤੋਂ ਵੀ ਵਿਰਵੇ ਰੱਖਿਆ ਗਿਆ ਜਿਸ ਲਈ ਸਿੱਧੇ ਤੌਰ ‘ਤੇ ਕਾਂਗਰਸ ਹੀ ਜਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਇਹ ਰਿਕਾਰਡ ‘ਤੇ ਹੈ ਕਿ ਕਾਂਗਰਸ  ਸਰਕਾਰ ਵਲੋਂ ਚੰਡੀਗੜ੍ਹ ਪੰਜਾਬ ਨੂੰ ਸੌਂਪਣ ਦਾ ਐਲਾਨ ਕੀਤਾ ਗਿਆ ਸੀ ਪਰ ਅਚਾਨਕ ਉਹ ਇਸ ਵਾਅਦੇ ‘ਤਂੋਂ ਮੁਨਕਰ ਹੋ ਗਈ , ਜੋ ਕਿ ਪੰਜਾਬ ਦੇ ਲੋਕਾਂ ਨਾਲ ਵੱਡਾ ਧ੍ਰੋਹ ਸੀ।
ਉਨ੍ਹਾਂ ਕਿਹਾ ਕਿ ਚੰਡੀਗੜ੍ਹ ‘ਤੇ ਕੇਵਲ ਪੰਜਾਬ ਦਾ ਹੀ ਹੱਕ ਹੈ ਅਤੇ ਰਾਜਧਾਨੀ ਸਮੇਤ ਸੂਬੇ ਦੇ ਸਾਰੇ ਬਕਾਇਆ ਮਸਲਿਆਂ ਸਬੰਧੀ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਨਾਲ ਲਗਾਤਾਰ ਰਾਬਤਾ ਰੱਖਿਆ ਜਾ ਰਿਹਾ ਹੈ।
ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ  ਕਿ ਪੰਜਾਬ ਕੋਲ ਕੇਵਲ ਪਾਣੀ ਹੀ ਇਕ ਕੁਦਰਤੀ ਸ੍ਰੋਤ ਹੈ ਤੇ ਕਾਂਗਰਸ ਵਲੋਂ ਹੀ ਸਤਲੁਜ ਯਮਨਾ ਲਿੰਕ ਨਹਿਰ ਦੀ ਖੁਦਾਈ ਕਰਵਾਕੇ ਇਹ ਸ੍ਰੋਤ ਖੋਹਿਆ ਗਿਆ। ਇਸ ਮੁੱਦੇ ‘ਤੇ ਕਾਂਗਰਸੀ ਆਗੂਆਂ ਵਲੋਂ ਸੂਬੇ ਦੇ ਹਿੱਤਾਂ ਵਿਰੁੱਧ ਕਿਸੇ ਫੈਸਲੇ ਦੇ ਮੱਦੇਨਜ਼ਰ ਅਸਤੀਫੇ ਦੇਣ ਨੂੰ ਸਿਆਸੀ ਸਟੰਟ ਦੱਸਦਿਆਂÎ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਆਗੂ ਇਸ ਮੁੱਦੇ ‘ਤੇ ਪੰਜਾਬ ਪ੍ਰਤੀ ਝੂਠਾ ਹੇਜ਼ ਜਤਾ ਰਹੇ ਹਨ।
ਦਿੱਲੀ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਕ ਕੈਬਨਿਟ ਮੰਤਰੀ ਦੀ ਅਸ਼ਲੀਲ ਸੀ.ਡੀ. ਸਾਹਮਣੇ ਆਉਣ ਬਾਰੇ ਸ. ਬਾਦਲ ਨੇ ਕਿਹਾ ਕਿ ‘ ਕਿਰਦਾਰ ਦੇ ਸੱਚੇ ਸੁੱਚੇ ਹੋਣ ਦਾ ਦਮ ਭਰਨ ਵਾਲੀ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਅਸਲੀ ਕਿਰਦਾਰ ਲੋਕਾਂ ਸਾਹਮਣੇ ਆ ਗਿਆ ਹੈ’।  ਉਨ੍ਹਾਂ ਕਿਹਾ ਕਿ ‘ਆਮ ਆਦਮੀ ਪਾਰਟੀ ਦੇ ਆਗੂ ਵਿਚਾਰਧਾਰਾ  ਤੇ ਨੈਤਿਕਤਾ ਤੋਂ ਸੱਖਣੇ ਹਨ ਅਤੇ ਉਹ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਮੇਸ਼ਾ ਝੂਠ ਦਾ ਸਹਾਰਾ ਲੈਂਦੇ ਹਨ’।
ਮÎੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਵਿਚ ਹਰ ਫਰੰਟ ‘ਤੇ ਫੇਲ੍ਹ ਹੋਈ ਹੈ। ਉਨ੍ਹਾਂ ਆਪ ਪਾਰਟੀ ਨੂੰ ਦਿੱਲੀ ਵਿਚ ਕਿਸੇ ਇਕ ਲੋਕਪੱਖੀ ਪਹਿਲ ਨੂੰ ਦੱਸਣ ਦੀ ਚੁਣੌਤੀ ਦਿੰਦਿਆਂ  ਕਿਹਾ ਕਿ ਪੰਜਾਬ ਦੇ ਲੋਕ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਰੋਧੀ ਤਾਕਤਾਂ ਨੂੰ ਸਬਕ ਸਿਖਾਉਣਗੇ।
ਇਸ ਤੋਂ ਪਹਿਲਾਂ ਪਿੰਡ ਬਿਆਸ ਤੇ ਲੁਹਾਰਾ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂÎ ਸ.  ਬਾਦਲ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਗਦਰੀ  ਲਹਿਰ ਦੇ ਯੋਧਿਆਂÎ ਦੀ ਦੁਆਬੇ ਦੀ  ਧਰਤੀ ‘ਤੇ ਆ ਕੇ ਉਹ ਮਾਣ ਮਹਿਸੂਸ ਕਰਦੇ ਹਨ। ਉਨ੍ਹਾਂ ਇਸ ਖੇਤਰ ਦੇ ਪ੍ਰਵਾਸੀ ਭਾਰਤੀਆਂ ਵਲੋਂ ਵਿਦੇਸ਼ਾਂ ਵਿਚੋਂ ਕਮਾਈਆਂ ਕਰਕੇ ਸੂਬੇ ਦੀ ਅਰਥਵਿਵਸਥਾ ਵਿਚ  ਦਿੱਤੇ ਯੋਗਦਾਨ ਨੂੰ ਵੀ ਸਰਾਹਿਆ।
ਸੰਗਤ ਦਰਸ਼ਨ ਪ੍ਰੋਗਰਾਮ ਦੀ ਸਾਰਥਿਕਤਾ ਬਾਰੇ ਬੋਲਦਿਆਂ ਸ. ਬਾਦਲ ਨੇ ਕਿਹਾ ਕਿ ਇਸ ਨਾਲ ਨਾ ਸਿਰਫ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਤੁਰੰਤ ਹੱਲ ਹੁੰਦਾ ਹੈ ਸਗੋਂ ਅਧਿਕਾਰੀਆਂ/ਕਰਮਚਾਰੀਆਂ ਦੀ ਕਾਰਗੁਜ਼ਾਰੀ ਦਾ ਵੀ ਪਤਾ ਲਗਦਾ ਹੈ।
ਇਸ ਮੌਕੇ ਮੁੱਖ ਤੌਰ ‘ਤੇ ਵਿਧਾਇਕ ਪਵਨ ਕੁਮਾਰ ਟੀਨੂੰ, ਮੁੱਖ ਮੰਤਰੀ ਦੇ ਸੰਯੁਕਤ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ, ਡੀ.ਆਈ.ਜੀ. ਰਜਿੰਦਰ ਸਿੰਘ, ਡਿਪਟੀ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਤੇ ਜਿਲ੍ਹਾ ਪੁਲਿਸ ਮੁਖੀ ਹਰਮੋਹਨ ਸਿੰਘ ਹਾਜ਼ਰ ਸਨ।

LEAVE A REPLY