ਇੰਦੌਰ : ਸਿਹਤ ਵਿਭਾਗ ਨੂੰ ਡੇਂਗੂ ਦੇ ਦੋ ਨਵੇਂ ਮਰੀਜ਼ ਮਿਲਣ ਤੋਂ ਬਾਅਦ ਇਥੇ ਮੌਜੂਦਾ ਸਾਲ ‘ਚ ਇਸ ਖਤਰਨਾਕ ਬੁਖਾਰ ਨਾਲ ਪੀੜਤ ਲੋਕਾਂ ਦੀ ਗਿਣਤੀ ਵਧ ਕੇ 57 ਹੋ ਚੁੱਕੀ ਹੈ। ਸਿਹਤ ਵਿਭਾਗ ਦੇ ਇਕ ਅਧਿਕਾਰੀ ਨੇ ਅੱਜ ਦੱਸਿਆ ਕਿ ਸਥਾਨਕ ਪ੍ਰਯੋਗਸ਼ਾਲਾ ਤੋਂ ਮਿਲੀ ਜਾਂਚ ਰਿਪੋਰਟ ‘ਚ 33 ਅਤੇ 38 ਸਾਲ ਦੇ ਦੋ ਵਿਅਕਤੀਆਂ ਨੂੰ ਡੇਂਗੂ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਵੱਖ-ਵੱਖ ਨਿੱਜੀ ਹਸਪਤਾਲਾਂ ‘ਚ ਇਲਾਜ ਤੋਂ ਬਾਅਦ ਦੋਹਾਂ ਮਰੀਜ਼ਾਂ ਦੀ ਹਾਲਤ ਫਿਲਹਾਲ ਸਥਿਰ ਹੈ। ਅਧਿਕਾਰੀ ਨੇ ਦੱਸਿਆ ਕਿ ਇਕ ਜਨਵਰੀ ਤੋਂ ਲੈ ਕੇ ਹੁਣ ਤੱਕ ਸ਼ਹਿਰ ‘ਚ ਕੁਲ 57 ਮਰੀਜ਼ਾਂ ‘ਚ ਡੇਂਗੂ ਦੀ ਪੁਸ਼ਟੀ ਹੋਈ ਹੈ।