ਭਾਜਪਾ ਨੇ ਪ੍ਰਸ਼ਾਂਤ ਕਿਸ਼ੋਰ ‘ਤੇ 9.31 ਕਰੋੜ ਦੇ ਗਬਨ ਦਾ ਲਾਇਆ ਦੋਸ਼

8ਨਵੀਂ ਦਿੱਲੀ — ਭਾਰਤੀ ਜਨਤਾ ਪਾਰਟੀ ਨੇ ਪ੍ਰਸ਼ਾਂਤ ਕਿਸ਼ੋਰ ‘ਤੇ ਗੰਭੀਰ ਦੋਸ਼ ਲਾਏ ਹਨ। ਭਾਜਪਾ ਦੇ ਇਕ ਨੇਤਾ ਸੁਸ਼ੀਲ ਕੁਮਾਰ ਮੋਦੀ ਨੇ ਬੁੱਧਵਾਰ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਨੇ ਬਿਹਾਰ ਸਰਕਾਰ ਕੋਲੋਂ ਸੂਬੇ ਲਈ 2025 ਦਾ ਵਿਜ਼ਨ ਡਾਕੂਮੈਂਟ ਤਿਆਰ ਕਰਨ ਲਈ 9 ਕਰੋੜ 31 ਲੱਖ ਰੁਪਏ ਲਏ ਸਨ ਪਰ ਅਜੇ ਤੱਕ ਕੁਝ ਵੀ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵਿਧਾਨ ਸਭਾ ਵਿਚ ਇਕ ਸਵਾਲ ਦੇ ਜਵਾਬ ‘ਚ ਕਿਹਾ ਸੀ ਕਿ ਵਿਜ਼ਨ ਡਾਕੂਮੈਂਟ ਬਣਾਉਣ ਦਾ ਕੰਮ ਚੱਲ ਰਿਹਾ ਹੈ। ਇਸ ਦੇ ਤਿਆਰ ਹੋ ਜਾਣ ‘ਤੇ ਉਸ ਨੂੰ ਜਾਰੀ ਕੀਤਾ ਜਾਵੇਗਾ।
ਸੁਸ਼ੀਲ ਕੁਮਾਰ ਨੇ ਕਿਹਾ ਕਿ ਹੁਣ ਇਕ ਸਾਲ ਤੋਂ ਵੀ ਵੱਧ ਦਾ ਸਮਾਂ ਬੀਤ ਗਿਆ ਹੈ ਪਰ ਅਜੇ ਤੱਕ ਵਿਜ਼ਨ ਡਾਕੂਮੈਂਟ ਦਾ ਕੋਈ ਅਤਾ-ਪਤਾ ਨਹੀਂ ਹੈ। ਅਸਲ ‘ਚ 39 ਸਾਲਾ ਪ੍ਰਸ਼ਾਂਤ ਕਿਸ਼ੋਰ ਨੇ ਨਿਤੀਸ਼ ਕੁਮਾਰ ਨੂੰ ਸੂਬੇ ਦਾ ਮੁੱਖ ਮੰਤਰੀ ਬਣਵਾਉਣ ਵਿਚ ਅਹਿਮ ਭੂਮਿਕਾ ਨਿਭਾਈ ਸੀ ਅਤੇ ਇਸ ਦੇ ਬਦਲੇ ‘ਚ ਨਿਤੀਸ਼ ਨੇ ਉਨ੍ਹਾਂ ਨੂੰ ਆਪਣਾ ਸਲਾਹਕਾਰ ਬਣਾ ਲਿਆ ਸੀ।
ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਂਤ ਕਿਸ਼ੋਰ ਨੂੰ ਸੀ. ਐੱਮ. ਦੇ ਸਲਾਹਕਾਰ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਜਾਂ ਨਿਤੀਸ਼ ਕੁਮਾਰ ਨੂੰ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ।

LEAVE A REPLY