ਜਾਂਚ ਕਮੇਟੀ ਵਲੋਂ ਸੁੱਚਾ ਸਿੰਘ ਛੋਟੇਪੁਰ ਖਿਲਾਫ਼ ਜਾਂਚ ਸ਼ੁਰੂ : ਜਰਨੈਲ ਸਿੰਘ

01ਚੰਡੀਗੜ੍ਹ  : ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਕਨਵੀਨਰ ਦੇ ਅਹੁਦੇ ਤੋਂ ਹਟਾÂੈ ਗਏ ਸੁੱਚਾ ਸਿੰਘ ਛੋਟੇਪੁਰ ਵਿਰੁੱਧ ਬਣਾਈ ਦੋ ਮੈਂਬਰੀ ਜਾਂਚ ਕਮੇਟੀ ਨੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਅੱਜ ਇਥੇ ਪੱਤਰਕਾਰਾਂ ਨੂੰ ਦਿੰਦਿਆਂ ਕਮੇਟੀ ਦੇ ਇੰਚਾਰਜ ਜਰਨੈਲ ਸਿੰਘ ਐਮ.ਐਲ.ਏ ਨੇ ਦੱਸਿਆ ਕਿ ਅੱਜ ਹੀ ਸ. ਛੋਟੇਪੁਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਨੋਟਿਸ ਭੇਜਿਆ ਜਾਵੇਗਾ। ਉਹਨਾਂ ਕਿਹਾ ਕਿ ਜਾਂਚ ਕਮੇਟੀ ਮੁਕੰਮਲ ਨਿਰਪੱਖ ਢੰਗ ਨਾਲ ਜਾਂਚ ਕਰਕੇ ਬਿਲਕੁਲ ਸਹੀ ਫੈਸਲਾ ਸੁਣਾਏਗੀ।
ਇਹ ਹੁਣ ਸਮਾਂ ਹੀ ਦੱਸੇਗਾ ਕਿ ਛੋਟੇਪੁਰ ਇਸ ਜਾਂਚ ਕਮੇਟੀ ਅੱਗੇ ਪੇਸ਼ ਹੁੰਦੇ ਹਨ ਕਿ ਨਹੀਂ।

LEAVE A REPLY