ਪਾਰਟੀ ਨੇ ਤਾਂ ਮੁਆਫ਼ੀ ਮੰਗ ਲਈ, ਪਰ ਪੱਤਰਕਾਰਾਂ ਨੇ ਨਹੀਂ ਕੀਤਾ ਮੁਆਫ ਭਗਵੰਤ ਮਾਨ ਨੂੰ

7 - Copyਪੁਲਿਸ ਵਲੋਂ 11 ਧਾਰਾਵਾਂ ਲਾ ਕੇ ਐਫ.ਆਈ.ਆਰ ਦਰਜ
ਫਤਿਹਗੜ੍ਹ ਸਾਹਿਬ/ਚੰਡੀਗੜ੍ਹ   : ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਵਲੋਂ ਬੀਤੇ ਦਿਨੀਂ ਬਸੀ ਪਠਾਨਾਂ ਵਿਖੇ ਮੀਡੀਆ ਨਾਲ ਕੀਤੀ ਬਦਸਲੂਕੀ ਦੇ ਮਾਮਲੇ ਵਿਚ ਉਹਨਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਐਫ.ਆਈ.ਆਰ ਵਿਚ 109, 153, 323, 341, 352, 355, 356, 427, 504, 500, 149 ਆਈ.ਪੀ.ਸੀ ਤਹਿਤ ਧਾਰਾਵਾਂ ਲਾਈਆਂ ਗਈਆਂ ਹਨ। ਪੱਤਰਕਾਰਾਂ ਨੇ ਐਫ.ਆਈ.ਆਰ ਦਰਜ ਕਰਨ ‘ਤੇ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਮੰਗ ਕੀਤੀ ਕਿ ਉਹਨਾਂ ਨਾਲ ਬਦਸਲੂਕੀ ਕਰਨ ਵਾਲਿਆਂ ਭਗਵੰਤ ਮਾਨ ਤੇ ਹੋਰਨਾਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ।
ਇਸ ਦੌਰਾਨ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਕੋ-ਇੰਚਾਰਜ ਜਰਨੈਲ ਸਿੰਘ ਨੇ ਬਿਨਾਂ ਸ਼ਰਤ ਮੁਆਫ਼ੀ ਮੰਗਦਿਆਂ ਕਿਹਾ ਕਿ ਭਗਵੰਤ ਮਾਨ ਵਲੋਂ ਪਿਛਲੇ ਦਿਨੀਂ ਪੱਤਰਕਾਰਾਂ ਨਾਲ ਕੀਤੀ ਬਦਸਲੂਕੀ ਇਕ ਮੰਦਭਾਗੀ ਘਟਨਾ ਸੀ।

LEAVE A REPLY