ਗ੍ਰੇਨੇਡ ਹਮਲੇ ‘ਚ ਇਕ ਦੀ ਮੌਤ ਅਤੇ 16 ਜ਼ਖਮੀ

8ਸ਼੍ਰੀਨਗਰ :  ਦੱਖਣੀ ਕਸ਼ਮੀਰ ਦੇ ਅਨੰਤਨਾਗ ‘ਚ ਸੋਮਵਾਰ ਰਾਤ ਅਣਪਛਾਤੇ ਅੱਤਵਾਦੀਆਂ ਨੇ ਪੁਲਸ ਦੇ ਇਕ ਦਲ ‘ਤੇ ਗ੍ਰੇਨੇਡ ਸੁੱਟਿਆ, ਜਿਸ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 16 ਹੋਰ ਜ਼ਖਮੀ ਹੋ ਗਏ।
ਸੂਤਰਾਂ ਮੁਤਾਬਕ ਅੱਤਵਾਦੀਆਂ ਨੇ ਅਨੰਤਨਾਗ ਦੇ ਸ਼ੇਰਬਾਗ ‘ਚ ਪੁਲਸ ਦੇ ਇਕ ਦਲ ਵੱਲ ਗ੍ਰੇਨੇਡ ਸੁੱਟਿਆ, ਜਿਸ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਪੁਲਸ ਕਰਮਚਾਰੀਆਂ ਸਮੇਤ 16 ਹੋਰ ਜ਼ਖਮੀ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਦੋਸ਼ੀਆਂ ਨੂੰ ਫੜਨ ਲਈ ਵਿਆਪਕ ਪੱਧਰ ‘ਤੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ।

LEAVE A REPLY