ਰਾਂਚੀ/ਪਟਨਾ : ਝਾਰਖੰਡ ਦੇ ਮੁੱਖ ਮੰਤਰੀ ਰਘੂਬਰਦਾਸ ਨੇ ਉੜੀ ‘ਚ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੀ ਜ਼ੋਰਦਾਰ ਨਿੰਦਾ ਕੀਤੀ ਹੈ । ਜਿਸ ‘ਚ 17 ਜਵਾਨ ਸ਼ਹੀਦ ਹੋ ਗਏ ਅਤੇ 19 ਜ਼ਖਮੀ ਹੋ ਗਏ। ਮੁੱਖ ਮੰਤਰੀ ਨੇ ਜਵਾਨਾਂ ਦੀ ਸ਼ਹਾਦਤ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਰੀ ਹਥਿਆਰਾਂ ਨਾਲ ਲੈਸ ਅੱਤਵਾਦੀਆਂ ਨੇ ਫੌਜ ਦੇ ਬਟਾਲੀਅਨ ਹੈੱਡਕੁਆਰਟਰ ‘ਤੇ ਹਮਲਾ ਕੀਤਾ ਉਹ ਬਹੁਤ ਨਿੰਦਣਯੋਗ ਹੈ ਇਸ ਦੌਰਾਨ ਬਿਹਾਰ ਦੇ ਮੁੱਖ ਮੰਤਰੀ ਸ਼੍ਰੀ ਨਿਤਿਸ਼ ਕੁਮਾਰ ਨੇ ਉੜੀ ਹਮਲੇ ਦੀ ਸ਼ਖਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਾਸੀ ਸ਼ਹੀਦ ਫੌਜੀਆਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣਗੇ। ਜਿਨਾਂ ਨੇ ਦੇਸ਼ ਦੀ ਰੱਖਿਆ ਲਈ ਆਪਣਾ ਆਪਾ ਵਾਰ ਦਿੱਤਾ।