ਪੰਜਾਬ ‘ਚ ਸੱਤਾ ਪ੍ਰਾਪਤੀ ਦੀ ਲਾਲਸਾ ਕਾਰਨ ‘ਆਪ’ ਨੇ ਦਿੱਲੀਵਾਸੀਆਂ ਨਾਲ ਧੋਖਾ ਕਮਾਇਆ : ਸੁਖਬੀਰ ਬਾਦਲ

5ਜਲਾਲਾਬਾਦ  : ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿਪੰਜਾਬ ਵਿਚ ਸੱਤਾ ਪ੍ਰਾਪਤੀ ਦੀ ਲਾਲਸਾ ਕਾਰਣ ‘ਆਪ’ ਨੇ ਦਿੱਲੀਵਾਸੀਆਂ ਨਾਲ ਧੋਖਾ ਕੀਤਾ ਹੈ ਅਤੇ ਪਾਰਟੀ ਪੂਰੀ ਤਰ੍ਹਾਂ ਨਾਲਆਪਣੀ ਜ਼ਿੰਮੇਵਾਰੀ ਤੋਂ ਭੱਜ ਗਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਆਗੂਆਂ ਨੇ ਦਿੱਲੀ ਦੇ ਲੋਕਾਂ ਨੂੰ ਪੂਰੀ ਤਰ੍ਹਾਂ ਨਾਲ ਵਿਸਾਰ ਦਿੱਤਾ ਹੈਅਤੇ ਰਾਜਧਾਨੀ ਇਸ ਸਮੇਂ ਵਿਕਾਸ ਪੱਖੋਂ ਪੱਛੜ ਚੁੱਕੀ ਹੈ ਅਤੇ ਦਿੱਲੀ ਸਰਕਾਰ ਲੋਕਾਂ ਦੀਆਂ ਆਸਾਂ ‘ਤੇ ਭੋਰਾ ਵੀ ਖਰੀ ਨਹੀਂ ਉਤਰੀ।
ਜਲਾਲਾਬਾਦ ਹਲਕੇ ਦੇ ਪਿੰਡਾਂ ਦੇ ਸੰਗਤ ਦਰਸ਼ਨ ਦੌਰਾਨ ਉੱਪ ਮੁੱਖਮੰਤਰੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਸਿਆਸੀ ਫਰੰਟ ਜਾਂ ਅਵਾਜ਼-ਏ-ਪੰਜਾਬ ਨਾਲ ਕੋਈ ਫਰਕ ਨਹੀ ਪੈਣਾ ਅਤੇ ਪੰਜਾਬ ਦੀ ਸਿਆਸਤ ਵਿਚ ਸਿੱਧੂਕੋਈ ਪ੍ਰਭਾਵ ਨਹੀਂ ਪਾ ਸਕਦਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਲਗਾਤਾਰ ਤੀਜੀ ਵਾਰ ਵੀ ਪੰਜਾਬਵਿਚ ਸੇਵਾ ਸੰਭਾਲੇਗੀ।
ਇਸ ਤੋਂ ਪਹਿਲਾਂ ਜਲਾਲਾਬਾਦ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਸੰਗਤ ਦਰਸ਼ਨ ਦੌਰਾਨ ਸ. ਬਾਦਲ ਨੇ ਵਿਕਾਸ ਗ੍ਰਾਂਟਾਂ ਜਾਰੀਕੀਤੀਆਂ ਅਤੇ ਕਈ ਪਿੰਡਾਂ ਵਿਚ ਸੀਸੀ ਫਲੋਰਿੰਗ ਦੇ ਕੰਮ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਪਿੰਡਾਂ ਨੂੰ ਧਰਮਸ਼ਾਲਾਵਾਂ, ਖੇਡਸਟੇਡੀਅਮਾਂ, ਛੱਪੜਾਂ ਦੇ ਕਿਨਾਰਿਆਂ ਨੂੰ ਪੱਕਾ ਕਰਨ ਲਈ, ਸਬਮਰਸੀਬਲਾਂ, ਜਿੰਮਾਂ ਅਤੇ ਖੇਡ ਸਾਮਾਨ ਲਈ ਵਿਸ਼ੇਸ਼ ਗ੍ਰਾਂਟਾਂ ਵੀ ਜਾਰੀਕੀਤੀਆਂ। ਉਨ੍ਹਾਂ ਪਿੰਡ ਚੱਕ ਮਾਨੇਵਾਲਾ ਵਿਖੇ ਗੌਸ਼ਾਲਾ ਦੇ ਨਵੀਨੀਕਰਣ ਦਾ ਉਦਘਾਟਨ ਵੀ ਕੀਤਾ ਅਤੇ ਗੌਸ਼ਾਲਾ ਲਈ ਖਾਸ ਤੌਰ ‘ਤੇ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ।
ਵਿਕਾਸ ਕੰਮਾਂ ਦੀ ਗੱਲ ਕਰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਅਕਾਲੀ-ਭਾਜਪਾਗੱਠਜੋੜ ਸਰਕਾਰ ਨੇ ਪਿਛਲੇ 9 ਸਾਲਾਂ ਵਿਚ ਮਿਸਾਲੀ ਵਿਕਾਸ ਕਾਰਜ ਕਰਵਾਏ ਹਨ ਅਤੇ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਖਾਸਤੌਰ ‘ਤੇ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਪਿਛਲੇ ਸਾਲਾਂ ਦੌਰਾਨ 700ਕਰੋੜ ਰੁਪਏ ਤੋਂ ਜ਼ਿਆਦਾ ਦੀ ਰਕਮ ਖਰਚੀ ਜਾ ਚੁੱਕੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਵਿਕਾਸ ਪੱਖੋਂਮੋਹਰੀ ਸੂਬਾ ਬਣਾਉਣ ਲਈ ਜਿੱਥੇ ਅਕਾਲੀ-ਭਾਜਪਾ ਸਰਕਾਰ ਨੇ ਸੂਬੇ ਨੂੰ ਵਾਧੂ ਬਿਜਲੀ ਵਾਲਾ ਬਣਾਇਆਂ ਉੱਥੇ ਹੀ ਸੜਕੀ ਨੈੱਟਵਰਕਵਿਚ ਵੀ ਜਾਦੂਈ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਰੀਆਂ ਭਲਾਈ ਸਕੀਮਾਂ ਜਿਵੇਂ ਕਿ ਆਟਾ-ਦਾਲ ਸਕੀਮ,ਐਸ.ਸੀ.-ਬੀ.ਸੀ ਪਰਿਵਾਰਾਂ ਨੂੰ 200 ਯੂਨਿਟ ਮੁਫਤ ਬਿਜਲੀ, ਕਿਸਾਨਾਂ ਅਤੇ ਵਪਾਰੀਆਂ ਲਈ ਮੁਫਤ ਸਿਹਤ ਬੀਮਾ ਯੋਜਨਾ, ਸਕੂਲੀ ਲੜਕੀਆਂ ਨੂੰ ਮੁਫਤ ਸਾਈਕਲ, ਪੈਨਸ਼ਨ ਸਕੀਮ, ਕਿਸਾਨਾਂ ਨੂੰ ਮੁਫਤ ਬਿਜਲੀ, ਸ਼ਗਨ ਸਕੀਮ ਆਦਿ ਅਕਾਲੀ-ਭਾਜਪਾ ਸਰਕਾਰ ਦੀ ਹੀ ਦੇਣ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਮਨਵੇਸ਼ ਸਿੰਘ ਸਿੱਧੂ, ਉਪ ਮੁੱਖ ਮੰਤਰੀ ਦੇ ਓ.ਐਸ.ਡੀ ਸਤਿੰਦਰਜੀਤ ਸਿੰਘ ਮੰਟਾ, ਡਿਪਟੀ ਕਮਿਸ਼ਨਰ ਈਸ਼ਾ ਕਾਲੀਆ, ਐਸ.ਐਸ.ਪੀ ਨਰਿੰਦਰ ਭਾਰਗਵ, ਅਕਾਲੀ ਦਲ ਦਿਹਾਤੀ ਫਾਜ਼ਿਲਕਾ ਦੇ ਪ੍ਰਧਾਨ ਗੁਰਪਾਲ ਸਿੰਘ ਗਰੇਵਾਲ, ਚੇਅਰਮੈਨ ਬੇਕਫਿਨਕੋ ਓਮ ਪ੍ਰਕਾਸ਼ ਕੰਬੋਜ, ਉਪ ਚੇਅਰਮੈਨ ਬੇਕਫਿਨਕੋ ਡਾ. ਅਸ਼ੋਕ ਕੁਮਾਰ ਨੁਕੇਰੀਆਂ, ਉਪ ਚੇਅਰਮੈਨ ਪੰਜਾਬ ਐਗਰੋ ਅਸ਼ੋਕ ਅਨੇਜਾ, ਚੇਅਰਮੈਨ ਯੋਜਨਾ ਬੋਰਡ ਫਾਜ਼ਿਲਕਾ ਪ੍ਰੇਮ ਵਲੇਚਾ, ਉਪ ਚੇਅਰਮੈਨ ਐਸ.ਸੀ ਡਿਵੈਲਪਮੈਂਟ ਕਾਰਪੋਰੇਸ਼ਨ ਪੰਜਾਬ ਗੁਰਵੈਦ ਸਿੰਘ, ਪੀ.ਏ.ਡੀ.ਬੀ ਜਲਾਲਾਬਾਦ ਲਖਵਿੰਦਰ ਰੋਹੀਵਾਲਾ, ਚੇਅਰਮੈਨ ਪੀ.ਐਸ.ਪੀ.ਸੀ.ਐਲ ਜਲਾਲਾਬਾਦ ਬਲਵਿੰਦਰ ਸਿੰਘ ਮਾਨ, ਪ੍ਰਧਾਨ ਯੂਥ ਅਕਾਲੀ ਦਲ (ਸ਼ਹਿਰੀ) ਫਾਜ਼ਿਲਕਾ ਸਤਿੰਦਰ ਸਵੀ ਆਦਿ ਹਾਜ਼ਰ ਸਨ।

LEAVE A REPLY