7ਲੁਧਿਆਣਾ : ਭਾਰਤ ਵਲੋਂ ਪੀ. ਓ. ਕੇ ‘ਚ ਬੁੱਧਵਾਰ ਅੱਧੀ ਰਾਤ ਨੂੰ ਕੀਤੀ ਗਈ ਸਰਜੀਕਲ ਸਟ੍ਰਾਈਕ ਤੋਂ ਬਾਅਦ ਬਾਰਡਰ ‘ਤੇ ਬਣੇ ਹਾਲਾਤ ਦੇ ਮੱਦੇਨਜ਼ਰ ਜਿੱਥੇ ਪੰਜਾਬ ਸਰਕਾਰ ਨੇ ਸਰਹੱਦ ਨਾਲ ਲੱਗਦੇ 6 ਜ਼ਿਲਿਆਂ ਦੇ ਪਿੰਡਾਂ ਨੂੰ ਖਾਲੀ ਕਰਵਾ ਲਿਆ ਹੈ, ਉਥੇ ਹੀ 3 ਅਕਤੂਬਰ ਤੋਂ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਦੇ ਸੰਬੰਧ ‘ਚ ਹੋਣ ਵਾਲੇ ਸੂਬਾ ਪੱਧਰੀ ਸਮਾਗਮਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।
ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਬਾਰਡਰ ‘ਤੇ ਬਣੇ ਹਾਲਾਤ ਕਾਰਨ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ 6 ਬਾਰਡਰ ਜ਼ਿਲਿਆਂ ਦੇ ਬੱਚਿਆਂ ਦੀ ਵੀ ਹਰ ਸਮਾਗਮ ‘ਚ ਸ਼ਮੂਲੀਅਤ ਜ਼ਰੂਰੀ ਸੀ ਪਰ ਮੌਜੂਦਾ ਹਾਲਾਤ ਦੇ ਚੱਲਦੇ ਉਕਤ ਇਲਾਕੇ ਦੇ ਵਿਦਿਆਰਥੀ ਇਨ੍ਹਾਂ ਸਮਾਗਮਾਂ ਵਿਚ ਹਿੱਸਾ ਨਹੀਂ ਲੈ ਸਕਣਗੇ। ਇਸ ਲਈ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਤੋਂ ਇਲਾਵਾ ਸਿੱਖਿਆ ਵਿਭਾਗ ਵਲੋਂ ਕਰਵਾਏ ਜਾਣ ਵਾਲੇ ਖੇਡ ਸਮਾਗਮਾਂ ਨੂੰ ਵੀ ਅਗਲੇ ਹੁਕਮਾਂ ਤੱਕ ਰੱਦ ਕਰ ਦਿੱਤਾ ਗਿਆ ਹੈ।

LEAVE A REPLY