01ਭੋਪਾਲ  :  ਮੱਧ ਪ੍ਰਦੇਸ਼ ਦੇ ਵਿਦਿਸ਼ਾ ਜ਼ਿਲੇ ‘ਚ ਐਤਵਾਰ ਦੀ ਦੁਪਹਿਰ ਨੂੰ ਯਾਤਰੀਆਂ ਨਾਲ ਭਰੀ ਇਕ ਪ੍ਰਾਈਵੇਟ ਬੱਸ ਨਦੀ ‘ਚ ਡਿੱਗ ਗਈ। ਜਿਸ ਕਾਰਨ 10 ਲੋਕਾਂ ਦੀ ਮੌਤ ਹੋ ਗਈ। ਮੌਕੇ ‘ਤੇ ਰਾਹਤ ਅਤੇ ਬਚਾਅ ਕੰਮ ਦੌਰਾਨ 10 ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ ਹੈ, ਜਦੋਂ ਕਿ 10 ਲੋਕ ਗੰਭੀਰ ਰੂਪ ਨਾਲ ਜ਼ਖਮੀ ਹਨ। ਬੱਸ ‘ਚ ਕਿੰਨੇ ਲੋਕ ਸਵਾਰ ਸਨ, ਇਹ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੱਸ ਨਦੀ ਦੇ ਕੰਢੇ ਰੇਲਿੰਗ ਨਾਲ ਟਕਰਾਉਣ ਤੋਂ ਬਾਅਦ ਨਦੀ ‘ਚ ਡਿੱਗ ਗਈ।
ਯਾਤਰੀਆਂ ਨੂੰ ਬੱਸ ‘ਚੋਂ ਕੱਢਣ ਲਈ ਰਾਹਤ ਕੰਮ ਜਾਰੀ ਹੈ। ਪੁਲਸ ਸੁਪਰਡੈਂਟ ਧਰਮਿੰਦਰ ਚੌਧਰੀ ਨੇ ਕਿਹਾ ਕਿ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਸੂਬਾ ਸਰਕਾਰ ਨੇ ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਦਾ ਮੁਫਤ ਇਲਾਜ ਕਰਨ ਦਾ ਐਲਾਨ ਕੀਤਾ ਹੈ। ਪੁਲਸ ਨੇ ਕਿਹਾ ਕਿ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਾਇਆ ਗਿਆ ਹੈ, ਜਿਨ੍ਹਾਂ ‘ਚੋਂ 4 ਦੀ ਹਾਲਤ ਗੰਭੀਰ ਬਣੀ ਹੋਈ ਹੈ।

LEAVE A REPLY