3ਗੁਰਦਾਸਪੁਰ : ਡੇਰਾ ਬਾਬਾ ਨਾਨਕ ਨੇੜੇ ਪਿੰਡ ਸ਼ਿਕਾਰ ਮੱਛੀਆ ਦੇ ਖੇਤਾਂ ਵਿਚ ਇਕ ਸ਼ੱਕੀ ਨੂੰ ਦੇਖਿਆ ਗਿਆ ਹੈ ਜਿਸ ਤੋਂ ਬਾਅਦ ਪੁਲਸ ਨੇ ਸ਼ੱਕੀ ਦੀ ਭਾਲ ਵਿਚ ਸਰਚ ਆਪਰੇਸ਼ਨ ਚਲਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਸ਼ਿਕਾਰ ਮੱਛੀਆ ‘ਚ ਇਕ ਔਰਤ ਨੇ ਖੇਤਾਂ ‘ਚ ਲੁਕੇ ਸ਼ੱਕੀ ਨੂੰ ਦੇਖਿਆ, ਜਿਸ ਤੋਂ ਬਾਅਦ ਉਕਤ ਔਰਤ ਰਜਿੰਦਰ ਕੌਰ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਔਰਤ ਨੇ ਦੱਸਿਆ ਕਿ ਸ਼ੱਕੀ ਨੇ ਕਾਲੇ ਰੰਗ ਦੇ ਕਪੜੇ ਪਹਿਨੇ ਹੋਏ ਸਨ ਅਤੇ ਉਸ ਕੋਲ ਹਥਿਆਰ ਵੀ ਸੀ।
ਉਧਰ ਪੁਲਸ ਵਲੋਂ ਸ਼ੱਕੀ ਦੀ ਭਾਲ ਵਿਚ ਸਰਚ ਆਪਰੇਸ਼ਨ ਚਲਾਇਆ ਗਿਆ ਹੈ। ਪੁਲਸ ਵਲੋਂ ਗੰਭੀਰਤਾ ਨਾਲ ਪੂਰੇ ਇਲਾਕੇ ਦੀ ਜਾਂਚ ਕੀਤੀ ਜਾ ਰਹੀ ਹੈ। ਦਸ ਦਈਏ ਕਿ ਪਿੰਡ ਸ਼ਿਕਾਰ ਮੱਛੀਆ ਸਰਹੱਦ ਦੇ ਬਿਲਕੁਲ ਨੇੜੇ ਹੈ ਅਤੇ ਇਸ ਪਿੰਡ ਵਿਚ ਬੀ. ਐਸ. ਐਫ. ਦਾ ਹੈੱਡ ਕੁਆਰਟਰ ਵੀ ਹੈ।
ਇਥੇ ਦੱਸਣਯੋਗ ਹੈ ਕਿ ਬੀਤੇ ਦਿਨੀਂ ਭਾਰਤ ਵਲੋਂ ਪਾਕਿਸਤਾਨ ਖਿਲਾਫ ਕੀਤੀ ਸਰਜੀਕਲ ਸਟਰਾਈਕ ਤੋਂ ਬਾਅਦ ਪਾਕਿਸਤਾਨ ਵਲੋਂ ਲਗਾਤਾਰ ਭਾਰਤ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਐਤਵਾਰ ਰਾਤ ਵੀ ਪਾਕਿਸਤਾਨ ਵਲੋਂ ਗੋਲੀਬਾਰੀ ਕਰਕੇ ਅੱਤਵਾਦੀਆਂ ਨੂੰ ਘੁਸਪੈਠ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਬੀ. ਐਸ. ਐਫ. ਦੇ ਜਵਾਨਾਂ ਨੇ ਪਾਕਿਸਤਾਨ ਦੇ ਮਨਸੂਬਿਆਂ ‘ਤੇ ਪਾਣੀ ਫੇਰਦੇ ਹੋਏ ਗੋਲੀਬਾਰੀ ਦਾ ਮੂੰਹ ਤੋੜ ਜਵਾਬ ਦਿੱਤਾ।

LEAVE A REPLY