5ਚੰਡੀਗੜ੍ਹ : ਪੰਜਾਬ ਵਿਚ ਹਾਈ ਅਲਰਟ ਦੇ ਚੱਲਦੇ ਪੰਜਾਬ ਪੁਲਸ ਨੇ ਕੇਂਦਰ ਸਰਕਾਰ ਤੋਂ ਵਧੇਰੇ ਸੁਰੱਖਿਆ ਦੀ ਮੰਗ ਕੀਤੀ ਹੈ। ਇਹ ਮੰਗ ਪੰਜਾਬ ਪੁਲਸ ਵਲੋਂ ਕੇਂਦਰ ਸਰਕਾਰ ਨੂੰ ਲਿਖਤੀ ਰੂਪ ਵਿਚ ਕੀਤੀ ਗਈ ਹੈ। ਪੰਜਾਬ ਪੁਲਸ ਨੇ ਕੇਂਦਰ ਨੂੰ ਲਿਖਤੀ ਰੂਪ ਵਿਚ ਸੁਰੱਖਿਆ ਦੀ ਮੰਗ ਕਰਦੇ ਹੋਏ 15 ਸੁਰੱਖਿਆ ਦਸਤਿਆਂ ਨੂੰ ਪੰਜਾਬ ਭੇਜਣ ਲਈ ਕਿਹਾ ਹੈ। ਦੱਸਣਯੋਗ ਹੈ ਕਿ ਭਾਰਤ ਵਲੋਂ ਪਕਿਸਤਾਨ ਖਿਲਾਫ ਕੀਤੀ ਗਈ ਸਰਜੀਕਲ ਸਟਰਾਈਕ ਤੋਂ ਬਾਅਦ ਦੋਵੇਂ ਦੇਸ਼ਾਂ ਵਿਚਾਲੇ ਤਣਾਅ ਬਣਿਆ ਹੋਇਆ ਹੈ ਅਤੇ ਸਰਹੱਦ ‘ਤੇ ਅੱਤਵਾਦੀਆਂ ਵਲੋਂ ਲਗਾਤਾਰ ਘੁਸਪੈਠ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅਹਿਤਆਤ ਵਜੋਂ ਪੰਜਾਬ ਪੁਲਸ ਨੇ ਕੇਂਦਰ ਸਰਕਾਰ ਪਾਸੋਂ ਹੋਰ ਹੋਰ ਸੁਰੱਖਿਆ ਦੀ ਮੰਗ ਕੀਤੀ ਹੈ।

LEAVE A REPLY