ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਵਕੀਲ ਅਤੇ ਆਮ ਆਦਮੀ ਪਾਰਟੀ ਦੇ ਲੀਗਲ ਸੈੱਲ ਦੇ ਮੈਂਬਰ ਵਿਕਰਮਜੀਤ ਸਿੰਘ ਬਾਠ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ‘ਤੇ ਸਿਆਸੀ ਵਿਵਸਥਾ ‘ਚ ਲੋਕਤੰਤਰੀ ਸੁਧਾਰ ਨਾ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ‘ਆਪਣਾ ਪੰਜਾਬ’ ਪਾਰਟੀ ਬਣਾਉਣ ਵਾਲੇ ਸੁੱਚਾ ਸਿੰਘ ਛੋਟੇਪੁਰ ਪਾਰਟੀ ‘ਚੋਂ ਕੱਢੇ ਜਾਣ ਤੋਂ ਬਾਅਦ ਹੀ ਅਜਿਹਾ ਕਰਨ ਲਈ ਮਜ਼ਬੂਰ ਹੋਏ ਹਨ। ਉਨ੍ਹਾਂ ਨੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਅਸਤੀਫਾ ਭੇਜਦੇ ਹੋਏ ਕਿਹਾ ਕਿ ਪਾਰਟੀ ‘ਚ ਹੋ ਰਹੀ ਉਧੇੜ-ਬੁਣ ਨੇ ਪੰਜਾਬ ਅਤੇ ਇੱਥੋਂ ਦੇ ਲੋਕਾਂ ਨੂੰ ਧੋਖਾ ਦਿੱਤਾ ਹੈ।