ਪੰਜਾਬ ਸਰਕਾਰ ਨੇ ਦਿੱਤੇ ਸਰਹੱਦੀ ਪਿੰਡਾਂ ਦੇ ਸਕੂਲ ਖੋਲ੍ਹਣ ਦੇ ਹੁਕਮ, ਨਹੀਂ ਪਹੁੰਚ ਰਹੇ ਬੱਚੇ

5ਫਾਜ਼ਿਲਕਾ : ਪੰਜਾਬ ਸਰਕਾਰ ਨੇ ਸਰਹੱਦ ਦੇ ਨਾਲ ਲੱਗਦੇ ਪਿੰਡਾਂ ‘ਚ ਸਕੂਲ ਖੋਲ੍ਹਣ ਦੇ ਹੁਕਮ ਦਿੱਤੇ ਹਨ। ਸਰਹੱਦੀ ਪਿੰਡਾਂ ਦੇ ਲੋਕਾਂ ਵਲੋਂ ਆਪਣੇ ਪਰਿਵਾਰ ਰਿਸ਼ਤੇਦਾਰਾਂ ਕੋਲ ਜਾਂ ਕੈਂਪਾਂ ‘ਚ ਰੁਕਣ ਕਾਰਨ ਸਕੂਲੀ ਬੱਚੇ ਵਾਪਸ ਆਪਣੇ ਘਰਾਂ ‘ਚ ਨਹੀਂ ਆਏ ਇਸ ਲਈ ਸਕੂਲਾਂ ਵਿਚ ਅਧਿਆਪਕ ਤਾਂ ਹਨ ਪਰ ਕੋਈ ਵੀ ਬੱਚਾ ਨਹੀਂ ਹੈ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਭਾਰਤ ਵਲੋਂ ਪਾਕਿਸਤਾਨ ਖਿਲਾਫ ਕੀਤੀ ਗਈ ਸਰਜੀਕਲ ਸਟ੍ਰਾਈਕ ਤੋਂ ਬਾਅਦ ਦੋਵੇਂ ਦੇਸ਼ਾਂ ਵਿਚ ਵਧੇ ਤਣਾਅ ਤੋਂ ਬਾਅਦ ਪੰਜਾਬ ਦੀ ਸਰਹੱਦ ਨਾਲ ਲੱਗਦੇ 10 ਕਿਲੋਮੀਟਰ ਤਕ ਦੇ ਇਲਾਕੇ ਦੇ ਪਿੰਡਾਂ ਨੂੰ ਅਹਿਤਆਤ ਵਜੋਂ ਖਾਲੀ ਕਰਵਾ ਲਿਆ ਗਿਆ ਸੀ ਪਰ ਹੁਣ ਸੂਬਾ ਸਰਕਾਰ ਵਲੋਂ ਬੱਚਿਆਂ ਦੀ ਪੜ੍ਹਾਈ ਦੇ ਮੱਦੇਨਜ਼ਰ ਸਕੂਲਾਂ ਨੂੰ ਖੋਲ੍ਹਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

LEAVE A REPLY