ਸੁਰੱਖਿਆ ਮਾਮਲਿਆਂ ‘ਤੇ ਪ੍ਰਧਾਨ ਮੰਤਰੀ ਦੀ ਅਗਵਾਈ ‘ਚ ਹੋਈ ਮੀਟਿੰਗ

6ਨਵੀਂ ਦਿੱਲੀ : ਅੱਜ ਇਥੇ ਹੋਈ ਕੇਂਦਰੀ ਕੈਬਨਿਟ ਮੀਟਿੰਗ ਵਿਚ ਐਲ.ਓ.ਸੀ ਦੇ ਪਾਰ ਅੱਤਵਾਦੀ ਟਿਕਾਣਿਆਂ ‘ਤੇ ਸਰਜੀਕਲ ਆਪ੍ਰੇਸ਼ਨ ਸਬੰਧੀ ਸੁਰੱਖਿਆ ਮਾਮਲਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਦੀ ਅਗਵਾਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕੀਤੀ। ਇਸ ਦੌਰਾਨ ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਸਰਜੀਕਲ ਸਟਰਾਈਕ ਦੇ ਸਬੂਤਾਂ ਨੂੰ ਜਨਤਕ ਕੀਤੇ ਜਾਣ ‘ਤੇ ਚਰਚਾ ਹੋਈ।
ਇਸ ਮੌਕੇ ਗ੍ਰਹਿ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਅਰੁਣ ਜੇਟਲੀ ਤੋਂ ਇਲਾਵਾ ਹੋਰਨਾਂ ਕੇਂਦਰੀ ਮੰਤਰੀਆਂ ਨੇ ਹਿੱਸਾ ਲਿਆ।

LEAVE A REPLY