ਅਟਾਰੀ : ਭਾਰਤ-ਪਾਕਿਸਤਾਨ ਦੀ ਸਰਹੱਦ ਨਾਲ ਲਗਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਅਟਾਰੀ ਵਿਚ 8 ਅੱਠ ਬੰਬ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਅਧਿਕਾਰੀਆਂ ਅਨੁਸਾਰ ਇਹ ਉਸ ਸਮੇਂ ਬਰਾਮਦ ਹੋਏ ਜਦੋਂ ਅਟਾਰੀ ਰੇਲਵੇ ਲਾਈਨ ਨੇੜੇ ਘਾਹ ਕੱਟੀ ਜਾ ਰਹੀ ਸੀ। ਉਹਨਾਂ ਦੱਸਿਆ ਕਿ ਬੰਬਾਂ ਨੂੰ ਕਬਜ਼ੇ ਵਿਚ ਲੈ ਕੇ ਇਲਾਕੇ ਵਿਚ ਚੌਕਸੀ ਵਧਾ ਦਿੱਤੀ ਗਈ ਹੈ।