1ਲੁਧਿਆਣਾ : ਨਵਜੋਤ ਕੋਰ ਸਿੱਧੂ ਵੱਲੋਂ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਭਾਜਪਾ ਦੇ ਪ੍ਰਧਾਨ ਵਿਜੈ ਸਾਂਪਲਾ ਨੇ ਬਿਆਨ ਦਿੱਤਾ ਹੈ। ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਨਵਜੋਤ ਕੋਰ ਸਿੱਧੂ ਵੱਲੋਂ ਪਾਰਟੀ ਛੱਡਣ ਨਾਲ ਭਾਰਤੀ ਜਨਤਾ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਂਦਾ।ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਭਾਜਪਾ ਨੇ ਤਿੰਨ ਵਾਲ ਲੋਕਸਭਾ ਤੇ ਇੱਕ ਵਾਰ ਰਾਜ-ਸਭਾ ਭੇਜਿਆ। ਪਰ ਫਿਰ ਵੀ ਉਨ੍ਹਾਂ ਨੂੰ ਇੰਜ ਲੱਗਦਾ ਹੈ ਕਿ ਉਨ੍ਹਾਂ ਦਾ ਭਵਿੱਖ ਕਿਸੇ ਹੋਰ ਪਾਰਟੀ ਵਿੱਚ ਹੈ। ਜਦਕਿ ਭਾਰਤੀ ਜਨਤਾ ਪਾਰਟੀ ਵਿੱਚ ਨਵਜੋਤ ਕੌਰ ਸਿੱਧੂ ਨੂੰ ਪੂਰਾ ਮਾਨ-ਸਨਮਾਨ ਦਿੱਤਾ ਗਿਆ ਸੀ। ਕੇਂਦਰੀ ਮੰਤਰੀ ਨੇ ਕਿਹਾ ਕਿ ਨਵਜੋਤ ਕੌਰ ਸਿੱਧੂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਗਿਆ ਹੈ।
ਦੱਸਣਯੋਗ ਹੈ ਕਿ ਅੰਮ੍ਰਿਤਸਰ ਤੋਂ ਵਿਧਾਇਕਾ ਨਵਜੋਤ ਕੌਰ ਸਿੱਧੂ ਨੇ ਬੀਤੇ ਕਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਡਾਕਟਰ ਨਵਜੋਤ ਕੌਰ ਸਿੱਧੂ ਦਾ ਅਸਤੀਫ਼ਾ ਪਾਰਟੀ ਨੇ ਮਨਜ਼ੂਰ ਵੀ ਕਰ ਲਿਆ ਸੀ।
ਨਵਜੋਤ ਕੌਰ ਸਿੱਧੂ ਅੰਮ੍ਰਿਤਸਰ ਈਸਟ ਤੋਂ ਬੀਜੇਪੀ ਦੀ ਵਿਧਾਇਕ ਸਨ ਅਤੇ ਉਨ੍ਹਾਂ ਪਾਰਟੀ ਨੂੰ ਇੱਕ ਲਾਈਨ ਦਾ ਅਸਤੀਫ਼ਾ ਭੇਜਿਆ ਸੀ। ਜਿਸ ਨੂੰ ਪਾਰਟੀ ਨੇ ਤੁਰੰਤ ਪ੍ਰਵਾਨ ਕਰ ਲਿਆ। ਯਾਦ ਰਹੇ ਕਿ ਡਾਕਟਰ ਨਵਜੋਤ ਕੌਰ ਸਿੱਧੂ ਦੇ ਪਤੀ ਨਵਜੋਤ ਸਿੰਘ ਸਿੱਧੂ ਪਹਿਲਾਂ ਹੀ ਬੀਜੇਪੀ ਤੋਂ ਅਸਤੀਫ਼ਾ ਦੇ ਚੁੱਕੇ ਹਨ।

LEAVE A REPLY