2ਪੰਚਕੂਲਾ  :  ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮਾਮਲੇ ਮੰਤਰੀ ਰਾਮ ਬਿਲਾਸ ਪਾਸਵਾਨ ਨੇ ਕਿਹਾ ਕਿ ਦੇਸ਼ ‘ਚ ਰਾਸ਼ਨ ਕਾਰਡਾਂ ਨੂੰ ਆਧਾਰ ਕਾਰਡ ਨਾਲ ਜੋੜਨ ਦਾ ਕੰਮ 2018 ਤਕ ਪੂਰਾ ਕਰ ਲਿਆ ਜਾਵੇਗਾ। ਸ਼੍ਰੀ ਪਾਸਵਾਨ ਨੇ ਕਾਲਕਾ ਤੋਂ ਭਾਜਪਾ ਦੀ ਵਿਧਾਇਕਾ ਲਤਿਕਾ ਸ਼ਰਮਾ ਨਾਲ ਇਥੇ ਮੁਲਾਕਾਤ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ‘ਚ ਕਿਹਾ ਕਿ ਰਾਸ਼ਨ ਕਾਰਡਾਂ ਨੂੰ ਆਧਾਰ ਕਾਰਡਾਂ ਨਾਲ ਜੋੜਨ ਦਾ 66 ਫੀਸਦੀ ਕੰਮ ਪੂਰਾ ਹੋ ਚੁੱਕਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 2017 ਤਕ 90 ਫੀਸਦੀ ਅਤੇ 2018 ਤਕ ਇਹ ਕੰਮ 100 ਫੀਸਦੀ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਰਾਸ਼ਨ ਕਾਰਡਾਂ ਨੂੰ ਆਧਾਰ ਦੇ ਨਾਲ ਲਿੰਕ ਕਰਨ ਨਾਲ ਲਗਭਗ 2.62 ਕਰੋੜ ਰਾਸ਼ਨ ਕਾਰਡ ਨਕਲੀ ਮਿਲੇ ਜਿਨ੍ਹਾਂ ਨੂੰ ਰੱਦ ਕਰ ਦਿੱਤਾ ਗਿਆ ਹੈ।

LEAVE A REPLY