3ਚੰਡੀਗੜ੍ਹ : ਲੁਧਿਆਣਾ ਦੇ ਵਧੀਕ ਡਿਪਟੀ ਕਮਿਸ਼ਨਰ ਪੁਲੀਸ (ਏਡੀਸੀਪੀ) ਜਸਵਿੰਦਰ ਸਿੰਘ ਨੂੰ ਬਦਲਣ ਦੀ ਮੰਗ ਮੰਨੇ ਜਾਣ ਤੋਂ ਬਾਅਦ ਕਾਂਗਰਸ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਠੀ ਦੇ ਬਾਹਰ ਤਿੰਨ ਦਿਨਾਂ ਤੋਂ ਦਿੱਤੇ ਜਾ ਰਹੇ ਧਰਨੇ ਨੂੰ ਸ਼ਨੀਵਾਰ ਰਾਤੀ ਸਮਾਪਤ ਕਰ ਦਿੱਤਾ। ਇਸ ਤੋਂ ਪਹਿਲਾਂ ਕਾਂਗਰਸ ਦੇ ਆਗੂਆਂ ਨੇ ਪੰਜਾਬ ਪੁਲੀਸ ਦੇ ਮੁਖੀ ਸੁਰੇਸ਼ ਅਰੋੜਾ ਨਾਲ ਮੀਟਿੰਗ ਕੀਤੀ ਅਤੇ ਇਸ ਤੋਂ ਥੋੜ੍ਹੀ ਦੇਰ ਬਾਅਦ ਏਡੀਸੀਪੀ ਦਾ ਤਬਾਦਲਾ ਕਰ ਦਿੱਤਾ ਗਿਆ।
ਲੁਧਿਆਣਾ ਵਿੱਚ ਚਿੱਟਾ ਰਾਵਣ ਸਾੜਨ ਨੂੰ ਲੈ ਕੇ ਹੋਈ ਝੜਪ ਤੋਂ ਬਾਅਦ ਕਾਂਗਰਸ ਨੇ ਮੁੱਖ ਮੰਤਰੀ ਦੇ ਘਰ ਅੱਗੇ ਧਰਨਾ ਲਗਾਇਆ ਹੋਇਆ ਸੀ। ਕਾਂਗਰਸੀ ਆਗੂ ਮੁੱਖ ਮੰਤਰੀ ਦੇ ਗੇਟ ਅੱਗੇ ਪੱਕੇ ਤੌਰ ਉੱਤੇ ਦਰੀਆਂ ਵਿਛਾ ਕੇ ਬੈਠ ਗਏ ਸਨ।
ਯਾਦ ਰਹੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ 117 ਵਿਧਾਨ ਸਭਾ ਹਲਕਿਆਂ ਵਿੱਚ ਚਿੱਟਾ ਰਾਵਣ ਸਾੜਨ ਦਾ ਐਲਾਨ ਕਰ ਚੁੱਕੇ ਹਨ। ਇਸ ਦੇ ਤਹਿਤ ਉਹ 18 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੁਧਿਆਣਾ ਆਮਦ ਦੇ ਮੌਕੇ ਉੱਤੇ ਚਿੱਟਾ ਰਾਵਣ ਸਾੜਨਗੇ।

LEAVE A REPLY