ਕੇਜਰੀਵਾਲ ਨੂੰ ਪਾਇਆ ਔਰਤਾਂ ਨੇ ਵਖ਼ਤ

5-copy-copyਸੰਗਰੂਰ: ਮਹਿਲਾ ਕਾਂਗਰਸ ਦਾ ਵਿਰੋਧ ਦੂਜੇ ਦਿਨ ਵੀ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ਜਾਰੀ ਰਿਹਾ। ਕੇਜਰੀਵਾਲ ਨੇ ਆਪਣੇ ਦੌਰੇ ਦੀ ਪਹਿਲੀ ਰਾਤ ਸੰਗਰੂਰ ਦੇ ਗੈਸਟ ਹਾਊਸ ਵਿੱਚ ਬਤੀਤ ਕੀਤੀ। ਗੈਸਟ ਹਾਊਸ ਨੇੜੇ ਮਹਿਲਾ ਵਰਕਰਾਂ ਨੇ ਇਕੱਠੇ ਹੋ ਕੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਵਾਪਸ ਜਾਣ ਲਈ ਆਖਿਆ।
ਇਸ ਦੌਰਾਨ ਕੇਜਰੀਵਾਲ ਨੂੰ ਕਾਲੀ ਝੰਡੀਆਂ ਵੀ ਦਿਖਾਈਆਂ ਗਈਆਂ। ਵਿਰੋਧ ਕਰ ਰਹੀਆਂ ਮਹਿਲਾ ਵਰਕਰਾਂ ਨੂੰ ਕਾਬੂ ਕਰਨ ਵਿੱਚ ਪੁਲਿਸ ਨੂੰ ਵੀ ਕਾਫ਼ੀ ਮਸ਼ੱਕਤ ਕਰਨੀ ਪਈ। ਵਿਰੋਧ ਪ੍ਰਦਰਸ਼ਨ ਦੌਰਾਨ ਜਦੋਂ ਮਹਿਲਾਵਾਂ ਨੇ ਗੈਸਟ ਹਾਊਸ ਵੱਲ ਵਧਣ ਦੀ ਕੋਸ਼ਿਸ਼ ਕੀਤੀ ਤਾਂ ਸੰਗਰੂਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ।
ਇਸ ਦੌਰਾਨ ਪ੍ਰਦਰਸ਼ਨਕਾਰੀ ਮਹਿਲਾ ਤੇ ਪੁਲਿਸ ਵਿਚਾਲੇ ਧੱਕਾਮੁੱਕੀ ਵੀ ਹੋਈ। ਇਸ ਤੋਂ ਬਾਅਦ ਪੁਲਿਸ ਨੇ ਕਈ ਮਹਿਲਾ ਵਰਕਰਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ। ਮਹਿਲਾ ਵਰਕਰਾਂ ਦਾ ਦੋਸ਼ ਸੀ ਕਿ ਕੇਜਰੀਵਾਲ ਦੀ ਪਾਰਟੀ ਨੇ ਪੰਜਾਬ ਵਿੱਚ ਮਹਿਲਾਵਾਂ ਦਾ ਸ਼ੋਸ਼ਣ ਕੀਤਾ ਹੈ ਇਸ ਲਈ ਉਹ ਜਿੱਥੇ ਵੀ ਜਾਣਗੇ ਉੱਥੇ ਹੀ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।

LEAVE A REPLY