ਰਾਮ ਰਹੀਮ ਦੀ ਪਟੀਸ਼ਨ ਖਾਰਿਜ

2ਚੰਡੀਗੜ੍ਹ :  ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ‘ਤੇ ਲੱਗੇ ਸੈਕਸ ਸ਼ੋਸ਼ਣ ਦੇ ਦੋਸ਼ ਦੇ ਮਾਮਲੇ ਵਿਚ ਦੋ ਗਵਾਹਾਂ ਦੇ ਬਿਆਨ ਦੀ ਕਾਪੀ ਮੰਗਣ ਦੇ ਮਾਮਲੇ ‘ਚ ਹਾਈਕੋਰਟ ਨੇ ਰਾਮ ਰਹੀਮ ਦੀ ਪਟੀਸ਼ਨ ਸੋਮਵਾਰ ਨੂੰ ਖਾਰਿਜ ਕਰ ਦਿੱਤੀ ਹੈ। ਰਾਮ ਰਹੀਮ ਨੇ ਪੰਚਕੂਲਾ ਦੀ ਸੀ. ਬੀ. ਆਈ. ਅਦਾਲਤ ਵਿਚ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਸੀ ਕਿ ਸੀ. ਬੀ. ਆਈ. ਵਲੋਂ ਦਰਜ ਦੋ ਸਾਧਵੀਆਂ ਦੇ ਬਿਆਨਾਂ ਦੀ ਕਾਪੀ ਮੁਹੱਈਆ ਕਰਵਾਈ ਜਾਵੇ ਪਰ ਅਦਾਲਤ ਨੇ ਰਾਮ ਰਹੀਮ ਦੀ ਪਟੀਸ਼ਨ ਖਾਰਿਜ ਕਰ ਦਿੱਤੀ ਸੀ। ਸੀ. ਬੀ. ਆਈ. ਅਦਾਲਤ ਦੇ ਇਸ ਫੈਸਲੇ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਸੀ ਪਰ ਹਾਈਕੋਰਟ ਨੇ ਪਟੀਸ਼ਨ ਖਾਰਿਜ ਕਰ ਦਿੱਤੀ ਹੈ।

LEAVE A REPLY