ਕਾਰਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ

7ਐਡੀਲੇਡ— ਐਡੀਲੇਡ ਦੇ ਦੱਖਣੀ ਇਲਾਕੇ ‘ਚ ਬੁੱਧਵਾਰ ਸਵੇਰੇ ਦੋ ਕਾਰਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਹਸਪਤਾਲ ‘ਚ ਭਰਤੀ ਕਰਾਇਆ ਗਿਆ ਹੈ, ਜਿੱਥੇ ਕਿ ਉਸ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਪੁਲਸ ਦਾ ਕਹਿਣਾ ਹੈ ਕਿ ਇਹ ਹਾਦਸਾ ਅਲਡਿੰਗਾ ਵਿਖੇ ਮੈਨ ਸਾਊਥ ਅਤੇ ਲਿਟਲ ਰੋਡ ਦੇ ਮੋੜ ‘ਤੇ ਸਵੇਰੇ 6 ਵਜੇ ਦੇ ਕਰੀਬ ਵਾਪਰਿਆ। ਪੁਲਸ ਇੰਸਪੈਕਟਰ ਬੈਨ ਸੈਂਪਚਰ ਨੇ ਦੱਸਿਆ ਕਿ ਦੋਵੇਂ ਕਾਰਾਂ ਵਿਚਾਰੇ ਟੱਕਰ ਇੰਨੀ ਜ਼ਬਰਦਸਤ ਸੀ ਕਿ 38 ਸਾਲਾ ਚਾਲਕ ਦੀ ਤਾਂ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜੀ ਕਾਰ ਦਾ 33 ਸਾਲਾ ਚਾਲਕ ਹਾਦਸੇ ਕਾਰ ‘ਚ ਬੁਰੀ ਤਰ੍ਹਾਂ ਫਸ ਗਿਆ। ਉਸ ਨੇ ਦੱਸਿਆ ਕਿ ਹਾਦਸੇ ਤੋਂ ਪਿੱਛੋਂ ਮੌਕੇ ‘ਤੇ ਪਹੁੰਚੇ ਬਚਾਅ ਕਰਮਚਾਰੀਆਂ ਨੇ ਉਸ ਨੂੰ ਬਹੁਤ ਮਿਹਨਤ ਤੋਂ ਕਾਰ ‘ਚੋਂ ਬਾਅਦ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਫਿਲਹਾਲ ਪੁਲਸ ਇਸ ਹਾਦਸੇ ਦੇ ਕਾਰਨਾਂ ਦੀ ਜਾਂਚ ‘ਚ ਜੁਟੀ ਹੋਈ ਹੈ।

LEAVE A REPLY