6ਚੰਡੀਗੜ੍ਹ : ਰੇਲਵੇ ਮੰਤਰਾਲਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ‘ਤੇ ਵਾਰਾਣਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਕਿਰਾਏ ਵਿਚ 50 ਫੀਸਦੀ ਛੋਟ ਦੇਣ ਲਈ ਸਹਿਮਤ ਹੋ ਗਿਆ ਹੈ। ਰੇਲਵੇ ਵੱਲੋਂ ਇਹ ਫੈਸਲਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਇਸ ਸਬੰਧੀ ਲਗਾਤਾਰ ਰੇਲਵੇ ਮੰਤਰਾਲੇ ਨਾਲ ਰਾਬਤਾ ਰੱਖਣ ਅਤੇ ਰੇਲਵੇ ਮੰਤਰੀ ਨਾਲ ਮੀਟਿੰਗਾਂ ਕਰਕੇ ਕੀਤੇ ਉਪਰਾਲਿਆਂ ਨਾਲ ਸੰਭਵ ਹੋਇਆ ਹੈ। ਸਰਕਾਰੀ ਪ੍ਰੈੱਸ ਰਿਲੀਜ਼ ਅਨੁਸਾਰ ਕੇਂਦਰੀ ਰੇਲਵੇ ਮੰਤਰੀ ਦਾ ਇਸ ਫੈਸਲੇ ਲਈ ਧੰਨਵਾਦ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਫੈਸਲੇ ਨਾਲ ਪੰਜਾਬ ਦੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਲਾਭ ਹੋਵੇਗਾ, ਜੋ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਵਾਰਾਣਸੀ ਜਾਣਾ ਚਾਹੁੰਦੇ ਹਨ।ਚੀਫ ਕਮਰਸ਼ੀਅਲ ਮੈਨੇਜਰ, ਉੱਤਰੀ ਰੇਲਵੇ, ਨਵੀਂ ਦਿੱਲੀ ਅਤੇ ਸੈਂਟਰਲ ਰੇਲਵੇ, ਮੁੰਬਈ ਤੋਂ ਪ੍ਰਾਪਤ ਪੱਤਰ ਮੁਤਾਬਕ ਰੇਲਵੇ ਵੱਲੋਂ ਉਨ੍ਹਾਂ ਲੋਕਾਂ ਨੂੰ ਸੈਕੰਡ/ਸਲੀਪਰ ਕਲਾਸ ਦੇ ਬੇਸਿਕ ਕਿਰਾਏ ਵਿਚ 50 ਫੀਸਦੀ ਦੀ ਛੋਟ ਦੇਣ ਦੀ ਸਹਿਮਤੀ ਦਿੱਤੀ ਗਈ ਹੈ, ਜਿਨ੍ਹਾਂ ਦੀ ਪ੍ਰਤੀ ਮਹੀਨਾ ਆਮਦਨ 5000 ਰੁਪਏ ਤੋਂ ਘੱਟ ਹੈ ਅਤੇ ਜੋ 25 ਜਨਵਰੀ 2017 ਤੋਂ 25 ਫਰਵਰੀ 2017 ਦੇ ਵਿਚਾਲੇ ਅੰਬਾਲਾ, ਜਲੰਧਰ, ਬਠਿੰਡਾ ਅਤੇ ਪੂਣੇ ਤੋਂ ਵਾਰਾਣਸੀ ਵਿਖੇ ਸ੍ਰੀ ਗੁਰੂ ਰਵਿਦਾਸ ਜਨਮ ਸਥਾਨ ਪਬਲਿਕ ਚੈਰੀਟੇਬਲ ਟਰੱਸਟ ਜਲੰਧਰ ਵੱਲੋਂ ਮਨਾਏ ਜਾ ਰਹੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਵਿਚ ਸ਼ਾਮਲ ਹੋਣ ਲਈ ਜਾਣਗੇ।

LEAVE A REPLY