3ਚੰਡੀਗਡ਼੍ਹ -ਆਮ ਆਦਮੀ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅਸਟ੍ਰੇਲੀਆ ਦੇ ਬ੍ਰਿਸਬੇਨ ਸ਼ਹਿਰ ਵਿੱਚ ਪੰਜਾਬੀ ਨੌਜਵਾਨ ਮਨਮੀਤ ਅਲੀਸ਼ੇਰ ਦੀ ਇੱਕ ਸਨਕੀ ਗੋਰੇ ਵੱਲੋਂ ਕੀਤੀ ਗਈ ਦਰਦਨਾਕ ਹੱਤਿਆ ਉਪਰ ਡੂੰਘਾ ਦੁੱਖ ਜਤਾਉਂਦੇ ਹੋਏ ਭਾਰਤ ਸਰਕਾਰ ਕੋਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀ ਜਾਨ ਅਤੇ ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।
ਸ਼ਨੀਵਾਰ ਨੂੰ ਆਪ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਭਗਵੰਤ ਮਾਨ ਨੇ ਦੱਸਿਆ ਕਿ ਸੰਗਰੂਰ ਜਿਲੇ ਨਾਲ ਸਬੰਧਿਤ ਮਨਮੀਤ ਅਲੀਸ਼ੇਰ ਆਮ ਆਦਮੀ ਪਾਰਟੀ ਦਾ ਬਹੁਤ ਹੀ ਸਮਰਪਿਤ ਅਤੇ ਸਰਗਰਮ ਐਨਆਰਆਈ ਵਲੰਟੀਅਰ ਸੀ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਅਸਟ੍ਰੇਲੀਆ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਸਰਗਰਮੀ ਨਾਲ ਚਲਾ ਰਿਹਾ ਸੀ। ਕੁੱਝ ਸਮਾਂ ਪਹਿਲਾਂ ਮਨਮੀਤ ਅਲੀਸ਼ੇਰ ਅਤੇ ਉਸਦੇ ਹੋਰ ਸਾਥੀਆਂ ਨੇ ਅਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਵਿੱਚ ਭਗਵੰਤ ਮਾਨ ਦੇ ਸ਼ੋਅ ਵੀ ਆਯੋਜਿਤ ਕੀਤੇ ਸਨ। ਉਨਾਂ ਕਿਹਾ ਕਿ ਮਨਮੀਤ ਅਲੀਸ਼ੇਰ ਦੀ ਮੌਤ ਨਾ ਕੇਵਲ ਉਨਾਂ ਦਾ ਨਿਜੀ, ਬਲਕਿ ਸਮੁੱਚੀ ਪਾਰਟੀ ਦਾ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਹੈ।
ਭਗਵੰਤ ਮਾਨ ਨੇ ਦੁੱਖ ਦੀ ਇਸ ਘਡ਼ੀ ਵਿੱਚ ਮਨਮੀਤ ਅਲੀਸ਼ੇਰ ਦੇ ਪਰਿਵਾਰ ਨਾਲ ਹਮਦਰਦੀ ਜਤਾਈ। ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਕੁੱਝ ਸਮੇਂ ਦੌਰਾਨ ਅਸਟ੍ਰੇਲੀਆ, ਅਮਰੀਕਾ, ਇੰਗਲੈਂਡ ਅਤੇ ਦੁਨੀਆਂ ਦੇ ਹੋਰ ਦੇਸ਼ਾਂ ਵਿੱਚ ਰੋਜੀ ਰੋਟੀ ਲਈ ਗਏ ਪੰਜਾਬੀਆਂ ਉਪਰ ਨਸਲੀ ਵਿਤਕਰੇ ਵਰਗੇ ਹਮਲੇ ਵਧਦੇ ਜਾ ਰਹੇ ਹਨ। ਅਜਿਹੇ ਨਸਲੀ ਹਮਲਿਆਂ ਨੂੰ ਰੋਕਣ ਲਈ ਭਾਰਤ ਸਰਕਾਰ ਨੂੰ ਸਬੰਧਿਤ ਵਿਦੇਸ਼ੀ ਸਰਕਾਰਾਂ ਕੋਲ ਇਹ ਮੁੱਦੇ ਗੰਭੀਰਤਾ ਨਾਲ ਉਠਾਉਣ ਦੀ ਜਰੂਰਤ ਹੈ।
ਉਨਾਂ ਕਿਹਾ ਕਿ ਮੱਧ-ਪੂਰਬੀ ਦੇਸ਼ਾਂ ਵਿੱਚ ਪੰਜਾਬੀਆਂ  ਦੀ ਹਾਲਤ ਹੋਰ ਵੀ ਵਧੇਰੇ ਚਿੰਤਾਜਨਕ ਹੈ। ਸੈਂਕਡ਼ੇ ਪੰਜਾਬੀ ਉਥੋਂ ਦੀਆਂ ਜੇਲਾਂ ਵਿੱਚ ਬੰਦ ਹਨ ਅਤੇ ਬਹੁਤਿਆਂ ਦਾ ਕੋਈ ਥਹੁ-ਪਤਾ ਹੀ ਨਹੀਂ ਲੱਗ ਰਿਹਾ। ਅਜਿਹੇ ਹਾਲਾਤ ਵਿੱਚ ਭਾਰਤੀ ਵਿਦੇਸ਼ ਮੰਤਰਾਲੇ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਜਰੂਰਤ ਹੈ ਤਾਂਕਿ ਰੋਜੀ ਰੋਟੀ ਦੀ ਮਜਬੂਰੀ ਵਿੱਚ ਵਿਦੇਸੀ ਧਰਤੀ ‘ਤੇ ਫਸੇ ਨੌਜਵਾਨਾਂ ਦੀ ਸੁਰੱਖਿਅਤ ਦੇਸ਼ ਵਾਪਸੀ ਸੰਭਵ ਹੋ ਸਕੇ।

LEAVE A REPLY