ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦੇ ਦਫਤਰ ‘ਚ ਪਹਿਲੀ ਵਾਰ ਮਨਾਈ ਗਈ ਦੀਵਾਲੀ

4ਵਾਸ਼ਿੰਗਟਨ  : ਭਾਰਤ ਹੀ ਨਹੀਂ ਵਿਦੇਸ਼ਾਂ ਵਿਚ ਵੀ ਦੀਵਾਲੀ ਦੀ ਧੂਮ ਹੈ। ਇਸ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਦੇ ਦਫਤਰ ਵਿਚ ਪਹਿਲੀ ਵਾਰ ਦੀਵਾਲੀ ਮਨਾਈ ਗਈ। ਇਸ ਮੌਕੇ ਰਾਸ਼ਟਰਪਤੀ ਨੇ ਦੀਪ ਚਲਾਇਆ ਅਤੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਭਾਰਤੀ ਭਾਈਚਾਰੇ ਦੇ ਅਫਸਰ ਵੀ ਉਹਨਾਂ ਦੇ ਦਫਤਰ ਵਿਚ ਮੌਜੂਦ ਸਨ।
ਇਸ ਤੋਂ ਇਲਾਵਾ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟੁਰਡੋ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਉਹਨਾਂ ਨੇ ਇਕ ਸੰਦੇਸ਼ ਜਾਰੀ ਕਰਕੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ।

LEAVE A REPLY