ਨਾਭਾ — ਰਿਆਸਤੀ ਸ਼ਹਿਰ ਨਾਭਾ ਦੇ ਹੀਰਾ ਮਾਰਕੀਟ ਸਥਿਤ ਆਈਡੀਆ ਸ਼ੋਅਰੂਮ ਵਿਚ ਦੀਵਾਲੀ ਵਾਲੇ ਦਿਨ ਅਚਾਨਕ ਅੱਗ ਲੱਗਣ ਨਾਲ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਨਗਰ ਕੌਂਸਲ ਦੇ ਪ੍ਰਧਾਨ ਗੁਰਸੇਵਕ ਸਿੰਘ ਗੋਲੂ ਅਤੇ ਕੋਤਵਾਲੀ ਤੋਂ ਭਾਰੀ ਪੁਲਸ ਫੋਰਸ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾਇਆ। ਘਟਨਾ ਦੀ ਸੂਚਨਾ ਮਿਲਦੇ ਹੀ ਹਲਕਾ ਵਿਧਾਇਕ ਸਾਧੂ ਸਿੰਘ ਧਰਮਸੋਤ ਵੀ ਮੌਕੇ ‘ਤੇ ਪਹੁੰਚ ਗਏ ਅਤੇ ਹਾਲਾਤ ਦਾ ਜਾਇਜ਼ਾ ਲਿਆ।
ਅੱਗ ‘ਤੇ ਕਾਬੂ ਪਾਉਣ ਤੱਕ ਸਾਰਾ ਸਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਸ਼ੋਅਰੂਮ ਦੇ ਮਾਲਕ ਵਿੱਕੀ ਖੁੱਲਰ ਨੇ ਦੱਸਿਆ ਕਿ ਦੀਵਾਲੀ ਦਾ ਤਿਉਹਾਰ ਹੋਣ ਕਰਕੇ ਸ਼ੋਅ ਰੂਮ ਬੰਦ ਸੀ ਅਤੇ ਜਿਵੇਂ ਹੀ ਲੋਕਾਂ ਨੇ ਉਨ੍ਹਾਂ ਨੂੰ ਅੱਗ ਦੀ ਸੂਚਨਾ ਦਿੱਤੀ ਤਾਂ ਜਦੋਂ ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਦੇਖਿਆ ਤਾਂ ਅੱਗ ਨਾਲ ਸਾਰਾ ਸਮਾਨ ਸੜ ਕੇ ਸੁਆਹ ਹੋ ਚੁੱਕਾ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।