ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ ‘ਚ ਭਾਰਤੀ ਜਵਾਨ ਸ਼ਹੀਦ

2ਜੰਮੂ : ਪਾਕਿਸਤਾਨੀ ਸੈਨਾ ਵਲੋਂ ਸਰਹੱਦ ਉਤੇ ਕੀਤੀ ਜਾ ਰਹੀ ਗੋਲੀਬਾਰੀ ਵਿਚ ਅੱਜ ਇਕ ਹੋਰ ਭਾਰਤੀ ਜਵਾਨ ਸ਼ਹੀਦ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਵਲੋਂ ਅੱਜ ਰਾਜੌਰੀ ਖੇਤਰ ਵਿਚ ਜੰਗਬੰਦੀ ਦੀ ਉਲੰਘਣਾ ਕੀਤੀ ਗਈ, ਜਿਸ ਕਾਰਨ ਇਕ ਭਾਰਤੀ ਸੈਨਿਕ ਸ਼ਹੀਦ ਹੋ ਗਿਆ।
ਦੱਸਣਯੋਗ ਹੈ ਕਿ ਪਾਕਿਸਤਾਨ ਵਲੋਂ ਵਾਰ-ਵਾਰ ਕੀਤੀ ਜਾ ਰਹੀ ਜੰਗਬੰਦੀ ਦੀ ਉਲੰਘਣਾ ਕਾਰਨ ਬੀਤੇ ਕੁਝ ਸਮੇਂ ਦੌਰਾਨ ਹੀ ਕਈ ਭਾਰਤੀ ਸੈਨਿਕ ਸ਼ਹੀਦ ਹੋਏ ਹਨ, ਉਥੇ ਕਈ ਜ਼ਖ਼ਮੀ ਵੀ ਹੋਏ ਹਨ। ਇਸ ਤੋਂ ਇਲਾਵਾ ਸਰਹੱਦ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਵੀ ਇਸ ਗੋਲੀਬਾਰੀ ਕਾਰਨ ਕਾਫੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਵਿਚ ਭਾਰਤੀ ਸੈਨਾ ਵਲੋਂ ਪਾਕਿਸਤਾਨ ਦੀ ਇਸ ਗੋਲਬਾਰੀ ਦਾ ਮੂੰਹ ਤੋੜ ਜਵਾਬ ਦਿੱਤਾ ਜਾ ਰਿਹਾ ਹੈ।

LEAVE A REPLY