5ਤਰਨਤਾਰਨ  : ਜੰਮੂ ਕਸ਼ਮੀਰ ਦੇ ਪੁਣਛ ਸੈਕਟਰ ਵਿਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਏ ਤਰਨਤਾਰਨ ਦੇ ਜਵਾਨ ਗੁਰਸੇਵਕ ਸਿੰਘ ਦਾ ਅੱਜ ਉਹਨਾਂ ਦੇ ਪਿੰਡ ਵਰਾਣਾ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਹੀਦ ਗੁਰਸੇਵਕ ਸਿੰਘ ਨੂੰ ਅੰਤਿਮ ਵਿਦਾਇਗੀ ਦਿੱਤੀ। ਸ਼ਹੀਦ ਗੁਰਸੇਵਕ ਦੇ ਅੰਤਿਮ ਦਰਸ਼ਨਾਂ ਲਈ ਉਹਨਾਂ ਦੀ ਮੰਗੇਤਰ ਵੀ ਪਿੰਡ ਵਿਚ ਪਹੁੰਚੀ, ਜਿਸ ਨਾਲ ਮਾਹੌਲ ਕਾਫੀ ਗਮਗੀਨ ਹੋ ਗਿਆ। ਜ਼ਿਕਰਯੋਗ ਹੈ ਕਿ ਗੁਰਸੇਵਕ ਸਿੰਘ ਦੀ ਤਿੰਨ ਮਹੀਨੇ ਪਹਿਲਾਂ ਹੀ ਮੰਗਣੀ ਹੋਈ ਸੀ ਅਤੇ ਆਗਾਮੀ 13 ਫਰਵਰੀ ਨੂੰ ਉਸ ਦਾ ਵਿਆਹ ਹੋਣਾ ਸੀ।

LEAVE A REPLY