8ਜੰਮੂ :  ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਕਿਹਾ ਹੈ ਕਿ ਕਸ਼ਮੀਰ ਵਾਦੀ ਵਿਚ 200 ਅੱਤਵਾਦੀ ਸਰਗਰਮ ਜ਼ਰੂਰ ਹਨ ਪਰ ਫੌਜ ਉਨ੍ਹਾਂ ਨਾਲ ਨਜਿੱਠਣ ਵਿਚ ਸਮਰਥ ਹੈ।
ਇਥੇ ਸਿਵਲ ਸਕੱਤਰੇਤ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਤਵਾਦੀਆਂ ਵਲੋਂ ਗੁੰਮਰਾਹ ਕੀਤੇ ਨੌਜਵਾਨਾਂ ਨੂੰ ਮੁੱਖ ਧਾਰਾ ਵਿਚ ਵਾਪਸ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਵਾਦੀ ਵਿਚ ਕਈ ਥਾਈਂ ਸਕੂਲਾਂ ਨੂੰ ਸਾੜੇ ਜਾਣ ਦੀ ਘਟਨਾ ਨੂੰ ਬੇਹੱਦ ਮੰਦਭਾਗਾ ਦੱਸਦਿਆਂ ਕਿਹਾ ਕਿ ਸੂਬੇ ਦੀ ਅਸ਼ਾਂਤੀ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ‘ਤੇ ਪਹਿਲਾਂ ਹੀ ਮਾੜਾ ਅਸਰ ਪਿਆ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਵਾਦੀ ਦੇ ਹਾਲਾਤ ਜਲਦੀ ਹੀ ਠੀਕ ਹੋ ਜਾਣਗੇ।

LEAVE A REPLY