2ਵਾਸ਼ਿੰਗਟਨ  : ਡੋਨਾਲਡ ਟਰੰਪ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਹੋਣਗੇ| 8 ਨਵੰਬਰ ਨੂੰ ਅਮਰੀਕੀ ਰਾਸ਼ਟਰਪਤੀ ਲਈ ਹੋਈਆਂ ਚੋਣਾਂ ਦੇ ਅੱਜ ਆਏ ਨਤੀਜਿਆਂ ਵਿਚ ਡੋਨਾਲਡ ਟਰੰਪ ਨੇ ਡੈਮੋਕ੍ਰੇਟਿਕ ਉਮੀਦਵਾਰ ਹਿਲੇਰੀ ਕਲਿੰਟਨ ਨੂੰ ਹਰਾਇਆ|  ਟਰੰਪ ਨੂੰ ਰਾਸ਼ਟਰਪਤੀ ਚੋਣਾਂ ਵਿਚ 276 ਇਲੈਕਟਰਾਲ ਵੋਟਾਂ ਮਿਲੀਆਂ, ਜਦੋਂ ਕਿ ਹਿਲੇਰੀ ਨੂੰ 216 ਇਲੈਕਟਰਾਲ ਵੋਟਾਂ| ਦੱਸਣਯੋਗ ਹੈ ਕਿ ਅਮਰੀਕਾ ਵਿਚ ਰਾਸ਼ਟਰਪਤੀ ਦੀ ਚੋਣ ਇਲੈਕਟਰਾਲ ਵੋਟਾਂ ਰਾਹੀਂ ਹੁੰਦੀ ਹੈ| ਉਹ ਅਮਰੀਕਾ ਦੇ 45ਵੇਂ ਰਾਸ਼ਟਰਪਤੀ ਹੋਣਗੇ|
ਇਸ ਦੌਰਾਨ ਡੋਨਾਲਡ ਟਰੰਪ ਨੇ ਅਮਰੀਕੀਆਂ ਦਾ ਧੰਨਵਾਦ ਕੀਤਾ ਹੈ| ਉਹ 20 ਜਨਵਰੀ ਨੂੰ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਕਾਰਜਭਾਰ ਸੰਭਾਲਣਗੇ|

LEAVE A REPLY