5ਚੰਡੀਗੜ੍ਹ : ਐਸ.ਵਾਈ.ਐਲ ਮੁੱਦੇ ਤੇ ਸੁਪਰੀਮ ਕੋਰਟ ਵਲੋਂ ਪੰਜਾਬ ਦੇ ਖਿਲਾਫ ਫੈਸਲਾ ਆਉਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੈਂਬਰ ਪਾਰਲੀਮੈਂਟ ਤੋਂ ਅਤੇ ਪੰਜਾਬ ਦੇ ਸਾਰੇ ਕਾਂਗਰਸੀ ਵਿਧਾਇਕਾਂ ਨੇ ਵਿਧਾਇਕ ਵਜੋਂ ਅਸਤੀਫਾ ਦੇ ਦਿੱਤਾ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਇਕਾਂ ਨੇ ਆਪਣੇ ਅਸਤੀਫੇ ਈ ਮੇਲ ਰਾਹੀਂ ਕਾਂਗਰਸ ਪ੍ਰਧਾਨ ਨੂੰ ਭੇਜ ਦਿੱਤੇ ਹਨ| ਕਾਂਗਰਸੀ ਵਿਧਾਇਕ ਭਲਕੇ ਸ਼ੁੱਕਰਵਾਰ ਨੂੰ ਸਵੇਰੇ 10:30 ਵਜੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਆਪਣੇ ਅਸਤੀਫੇ ਸੌਂਪਣਗੇ|

LEAVE A REPLY